ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿਚ ਹੋਈ ਬਰਸਾਤ ਨਾਲ ਮੌਸਸ ਥੋੜ੍ਹ ਖੁੱਲ੍ਹ ਗਿਆ ਹੈ। ਲੋਕਾਂ ਨੂੰ ਸਵੇਰ-ਸ਼ਾਮ ਦੀ ਧੁੰਦ ਤੋਂ ਵੀ ਰਾਹਤ ਮਿਲੀ ਹੈ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਹੁਣ 11 ਜ਼ਿਲ੍ਹਿਆਂ ਲਈ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਮੁਤਾਬਕ ਕਈ ਥਾਵਾਂ 'ਤੇ ਤਾਂ ਵਿਜ਼ਿਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾ ਸਕਦੀ ਹੈ। ਇਸ ਦੇ ਨਾਲ ਹੀ ਇਕ ਵਾਰ ਫ਼ਿਰ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਕ੍ਰੈਸ਼ ਹੋ ਕੇ ਡੈਮ 'ਚ ਆ ਡਿੱਗਿਆ ਜਹਾਜ਼! ਪਾਇਲਟ ਦੀ ਗਈ ਜਾਨ, ਪੈ ਗਈਆਂ ਭਾਜੜਾਂ
ਮੌਸਮ ਵਿਭਾਗ ਵੱਲੋਂ ਅੱਜ ਪਟਿਆਲਾ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਨਰਾਲਾ, ਮਾਨਸਾ, ਸੰਗਰੂਰ ਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਬਾਰੇ ਆਰੇਂਟ ਅਲਰਜ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਐੱਸ.ਏ.ਐੱਸ. ਨਗਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਯਾਨੀ 2 ਦਿਨ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਹੈ। ਉੱਥੇ ਹੀ 2 ਦਿਨ ਬਾਅਦ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਇਹ ਪ੍ਰਭਾਅ 14 ਜਨਵਰੀ ਦੀ ਰਾਤ ਨੂੰ ਹੀ ਸ਼ੁਰੂ ਹੋ ਜਾਵੇਗਾ, ਜਿਸ ਕਾਰਨ 15 ਤੇ 16 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ ਵਿਅਕਤੀ, ਮਗਰੋਂ ਲਾਸ਼ ਉੱਤੋਂ ਵੀ ਲੰਘਦੀਆਂ ਰਹੀਆਂ ਗੱਡੀਆਂ
NEXT STORY