ਜਲੰਧਰ/ਚੰਡੀਗੜ੍ਹ: ਪੰਜਾਬ 'ਚ ਅੱਜ ਤੋਂ ਮੌਸਮ ਫ਼ਿਰ ਕਰਵਟ ਲਵੇਗਾ। ਅੱਜ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਦੌਰ ਸ਼ੁਰੂ ਹੋਵੇਗਾ, ਜੋ ਕੱਲ੍ਹ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਸੰਘਣੀ ਧੁੰਦ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਮੌਸਮ ਵਿਭਾਗ ਮੁਤਾਬਕ ਅੱਜ ਮੁੱਖ ਤੌਰ 'ਤੇ ਸੂਬੇ ਦੇ 13 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਜਦੋਂ ਕਿ 16 ਜਨਵਰੀ ਨੂੰ 6 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।
ਦਰਅਸਲ, ਬੀਤੀ ਰਾਤ ਤੋਂ ਪੱਛਮੀ ਪ੍ਰਭਾਅ ਸਰਗਰਮ ਹੋ ਗਿਆ ਹੈ, ਜਿਸ ਕਾਰਨ ਅੱਜ ਅਤੇ ਕੱਲ੍ਹ ਬਾਰਿਸ਼ ਪੈਣ ਦੇ ਆਸਾਰ ਬਣ ਰਹੇ ਹਨ। ਇਸ ਦੇ ਨਾਲ ਹੀ 18 ਜਨਵਰੀ ਤਕ ਸੂਬੇ ਵਿਚ ਸੰਘਣੀ ਧੁੰਦ ਦੀ ਵੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਹੀ ਮੌਸਮ ਵਿਭਾਗ ਵੱਲੋਂ 18 ਜਨਵਰੀ ਤਕ ਸੂਬੇ ਭਰ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 19 ਜਨਵਰੀ ਤੋਂ ਬਾਅਦ ਫ਼ਿਲਹਾਲ ਕੋਈ ਅਲਰਟ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਪਿਛਲੇ ਕੁਝ ਦਿਨ ਤੋਂ ਖਿੜ ਰਹੀ ਧੁੱਪ ਕਾਰਨ ਲੋਕਾਂ ਨੂੰ ਦਿਨ ਵੇਲੇ ਠੰਡ ਤੋਂ ਕਾਫ਼ੀ ਰਾਹਤ ਮਿਲੀ ਹੈ। ਲੋਕ ਆਮ ਦੁਪਹਿਰ ਵੇਲੇ ਆਮ ਹੀ ਧੁੱਪ ਸੇਕਦੇ ਵੇਖੇ ਜਾ ਰਹੇ ਹਨ। ਉੱਥੇ ਹੀ ਸਵੇਰ-ਸ਼ਾਮ ਦੀ ਠੰਡ ਦਾ ਦੌਰ ਜਾਰੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਹੀ 10 ਡਿਗਰੀ ਤੋਂ ਹੇਠਾਂ ਚੱਲ ਰਿਹਾ ਹੈ। ਪਠਾਨਕੋਟ ਅਤੇ ਲੁਧਿਆਣਾ ਵਿਚ ਰਾਤ ਦਾ ਘੱਟੋ-ਘੱਟ ਤਾਪਮਾਨ 4.7 ਤਕ ਪਹੁੰਚ ਚੁੱਕਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਦੇ ਨੇ ਮਾਸੂਮ ਕੁੜੀ ਨਾਲ ਕੀਤੀ ਸ਼ਰਮਨਾਕ ਕਰਤੂਤ, ਵੀਡੀਓ ਵਾਇਰਲ ਹੋਣ ਮਗਰੋਂ ਵੀ ਨਹੀਂ ਹੋ ਰਹੀ ਕੋਈ ਕਾਰਵਾਈ
NEXT STORY