ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਠੰਡ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਰ ਮੌਸਮ ਨੇ ਇਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਚ ਇਕ ਵਾਰ ਫ਼ਿਰ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 2 ਦਿਨਾਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਵਿਚ ਵਾਧਾ ਹੋ ਸਕਦਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਮੌਸਮ ਵਿਭਾਗ ਵੱਲੋਂ ਅੱਜ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਕੱਲ੍ਹ ਵੀ ਜਾਰੀ ਰਹੇਗਾ। ਹਾਲਾਂਕਿ ਇਸ ਤੋਂ ਬਾਅਦ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਤੇ ਹਫ਼ਤੇ ਦੇ ਬਾਕੀ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਸਵੇਰੇ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸਵੇਰੇ ਫਿਰੋਜ਼ਪੁਰ ਵਿਚ ਘੱਟ ਤੋਂ ਘੱਟ ਤਾਪਮਾਨ 2.8 ਦਰਜ ਕੀਤਾ ਗਿਆ, ਜੋ ਸਾਰੇ ਸੂਬੇ ਵਿਚੋਂ ਸਭ ਤੋਂ ਠੰਡਾ ਸ਼ਹਿਰ ਰਿਹਾ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਕੱਟਿਆ ਜਾਵੇਗਾ ਚਾਲਾਨ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
29 ਜਨਵਰੀ ਤੋਂ ਪਵੇਗਾ ਪੱਛਮੀ ਪ੍ਰਭਾਅ
ਪੰਜਾਬ ਵਿਚ 29 ਜਨਵਰੀ ਤੋਂ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਪੱਛਮੀ ਪ੍ਰਭਾਅ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਤੇ ਉੱਤਰਾਖੰਡ ਵਿਚ ਵੇਖਣ ਨੂੰ ਮਿਲੇਗਾ। ਪਹਾੜੀ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇੱਥੇ ਬਰਫ਼ਬਾਰੀ ਦੇ ਵੀ ਆਸਾਰ ਹਨ। ਪਹਾੜਾਂ ਵਿਚ ਬਰਫ਼ਬਾਰੀ ਨਾਲ ਠੰਡ ਵੱਧਦੀ ਹੈ ਤਾਂ ਉਸ ਪਾਸਿਓਂ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਹਵਾਵਾਂ ਨਾਲ ਪੰਜਾਬ ਦਾ ਤਾਪਮਾਨ ਵੀ ਪ੍ਰਭਾਵਿਤ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
...ਤਾਂ ਨਹੀਂ ਕੱਟਿਆ ਜਾਵੇਗਾ ਚਾਲਾਨ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
NEXT STORY