ਚੰਡੀਗੜ੍ਹ: ਪੰਜਾਬ ਵਿਚ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿਚ ਇਕ ਵਾਰ ਫ਼ਿਰ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਸਿਰਫ਼ ਅੱਜ ਦੇ ਦਿਨ ਲਈ ਹੈ ਤੇ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਧੁੰਦ ਜਾਂ ਸੀਤ ਲਹਿਰ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ। ਉੱਥੇ ਹੀ ਆਉਣ ਵਾਲੇ ਦਿਨਾਂ ਵਿਚ ਲਗਾਤਾਰ 3 ਦਿਨ ਬਰਸਾਤ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
ਮੌਸਮ ਵਿਭਾਗ ਵੱਲੋਂ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸ.ਏ.ਐੱਸ. ਨਗਰ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ 'ਤੇ ਵਾਹਨ ਚਾਲਕਾਂ ਨੂੰ ਗੱਡੀ ਚਲਾਉਂਦੇ ਸਮੇਂ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਲਗਾਤਾਰ 3 ਦਿਨ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ 2 ਪੱਛਮੀ ਪ੍ਰਭਾਅ ਸਰਗਰਮ ਹੋ ਰਹੇ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਵੀ ਪੈ ਸਕਦਾ ਹੈ ਤੇ ਉੱਧਰੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਸੂਬੇ ਵਿਚ ਠੰਡ ਵੱਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕਈ ਇਲਾਕਿਆਂ ਵਿਚ ਲਗਾਤਾਰ 3 ਦਿਨ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 30-31 ਜਨਵਰੀ ਅਤੇ 1 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿਚ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਕਈ ਹੋਰ ਜ਼ਿਲ੍ਹਿਆਂ ਵਿਚ ਵੀ ਇਨ੍ਹਾਂ ਤਿੰਨ ਦਿਨਾਂ ਵਿਚਾਲੇ ਬਰਸਾਤ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ ਦਾ ਸਮਾਂ ਫ਼ਿਰ ਬਦਲਿਆ, ਜਾਣੋ ਹੁਣ ਕੀ ਰਹੇਗੀ ਵਿਦਿਆਰਥੀਆਂ ਤੇ ਅਧਿਆਪਕਾਂ ਲਈ Timing
NEXT STORY