ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਮੌਸਮ ਅੱਜ ਤੋਂ ਕਰਵਟ ਲੈਣੀ ਸ਼ੁਰੂ ਕਰ ਦੇਵੇਗਾ ਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣੀ ਸ਼ੁਰੂ ਹੋਵੇਗੀ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਦੇ ਬਾਕੀ ਦਿਨਾਂ ਵਿਚ ਸੀਤ ਲਹਿਰ ਜਾਂ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਉੱਥੇ ਹੀ ਸੂਬੇ ਦੇ ਤਾਪਮਾਨ ਵਿਚ ਵਾਧਾ ਵੀ ਦਰਜ ਕੀਤਾ ਜਾਵੇਗਾ। ਦੂਜੇ ਪਾਸੇ ਪੱਛਮੀ ਪ੍ਰਭਾਅ ਦੇ ਕਾਰਨ ਆਉਣ ਵਾਲੇ ਦਿਨਾਂ ਵਿਚ ਬਰਸਾਤ ਵੀ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀਆਂ ਨੇ ਭਜਾ-ਭਜਾ ਕੁੱਟੇ ਪੰਜਾਬ ਪੁਲਸ ਦੇ ਮੁਲਾਜ਼ਮ! ਪਾੜ 'ਤੇ ਕੱਪੜੇ, ਆਪ ਹੀ ਵੇਖ ਲਓ ਵੀਡੀਓ
ਮੌਸਮ ਵਿਭਾਗ ਵੱਲੋਂ ਅੱਜ ਸੂਬੇ ਭਰ ਵਿਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 31 ਜਨਵਰੀ ਤਕ ਸੂਬੇ ਭਰ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪੱਛਮੀ ਪ੍ਰਭਾਅ ਕਾਰਨ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦੇ ਨਾਲ-ਨਾਲ 31 ਜਨਵਰੀ ਤੋਂ 3 ਫ਼ਰਵਰੀ ਤਕ ਕਈ-ਕਈ ਥਾਵਾਂ 'ਤੇ ਹਲਕੀ ਬਰਸਾਤ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕਈ ਥਾਵਾਂ 'ਤੇ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ ਤੇ ਅਬੋਹਰ 2.4 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਠੰਡਾ ਇਲਾਕਾ ਰਿਹਾ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਹੀ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਸੀਤ ਲਹਿਰ ਜਾਂ ਧੁੰਦ ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਆਖ਼ਿਆ ਗਿਆ ਹੈ ਕਿ ਆਉਣ ਵਾਲੇ ਚਾਰ ਦਿਨਾਂ ਦੇ ਵਿਚ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਸਿਵਲ ਸਰਜਨ, ESI ਜਲੰਧਰ ਨੂੰ ਮਿਲੀ MS
NEXT STORY