ਲੁਧਿਆਣਾ: ਪੰਜਾਬ ਦੇ ਮੌਸਮ ਵਿਚ ਇਕ ਵਾਰ ਫ਼ਿਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰ ਤੋਂ ਸੰਘਣੀ ਧੁੰਦ ਦਾ ਅਸਰ ਦਿਸਿਆ। ਪਿਛਲੇ ਕਈ ਦਿਨਾਂ ਤੋਂ ਖਿੜ ਰਹੀ ਧੁੱਪ ਕਾਰਨ ਜਿੱਥੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਸੀ, ਉੱਥੇ ਹੀ ਅੱਜ ਦੁਬਾਰਾ ਪਈ ਸੰਘਣੀ ਧੁੰਦ ਨਾਲ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਿਜ਼ਿਬਿਲਿਟੀ ਬੇਹੱਦ ਘੱਟ ਰਹੀ। ਇਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਪ੍ਰਭਾਅ ਕਾਰਨ ਪਹਾੜੀ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਖ਼ਰਾਬ ਹੋ ਸਕਦਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਮੌਸਮ ਵਿਭਾਗ ਵੱਲੋਂ 1, 3, 4 ਤੇ 5 ਫ਼ਰਵਰੀ ਨੂੰ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਵਿਭਾਗ ਨੇ ਅਗਲੇ 48 ਘੰਟਿਆਂ ਵਿਚ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਾ ਆਉਣ ਦੀ ਗੱਲ ਆਖ਼ੀ ਹੈ ਤੇ ਇਹ ਵੀ ਕਿਹਾ ਹੈ ਕਿ ਉਸ ਤੋਂ ਬਾਅਦ ਤਾਪਮਾਨ ਵਿਚ 2 ਤੋਂ 3 ਡਿਗਰੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਨੇ ਕਿਹਾ ਕਿ ਤਾਪਮਾਨ ਵਿਚ ਲਗਾਤਾਰ ਹੋ ਰਹੇ ਵੱਡੇ ਬਦਲਾਅ ਫਸਲਾਂ ਅਤੇ ਮਨੁੱਖੀ ਸਿਹਤ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਅਜਿਹੀ ਸਥਿਤੀ ਵਿਚ, ਬਦਲਦੇ ਮੌਸਮ ਦੇ ਵਿਚਕਾਰ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣਾ ਜ਼ਰੂਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ! ਜਾਣੋ ਹੁਣ ਕਿੰਨੀ ਮਿਲੇਗੀ
NEXT STORY