ਚੰਡੀਗੜ੍ਹ: ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ 'ਆਈ ਬਸੰਤ, ਪਾਲ਼ਾ ਉਡੰਤ', ਪਰ ਇਸ ਵਾਰ ਪੰਜਾਬ ਵਿਚ ਇਸ ਤੋਂ ਬਿਲਕੁੱਲ ਉਲਟਾ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਸਰਦੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਸੀ, ਉੱਥੇ ਹੀ ਬਸੰਤ ਦੇ ਆਉਣ ਤਕ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈ ਲਈ ਹੈ ਤੇ ਪੰਜਾਬ ਦੇ ਲੋਕਾਂ ਨੂੰ ਕੰਬਣ ਲਾ ਦਿੱਤਾ ਹੈ। ਪਿਛਲੇ 2-3 ਦਿਨਾਂ ਤੋਂ ਪੈ ਰਹੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਮੱਠੀ ਪਾ ਦਿੱਤੀ ਹੈ ਤੇ ਧੁੰਦ ਦਾ ਅਸਰ ਅੱਜ ਵੀ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ 8 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅੱਜ ਤੋਂ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 'ਰਾਕੇਟ' ਬਣਿਆ ਪੰਜਾਬ ਦਾ ਤਹਿਸੀਲਦਾਰ! 4 ਮਿੰਟਾਂ 'ਚ ਕੀਤਾ 40 ਕਿੱਲੋਮੀਟਰ ਦਾ ਸਫ਼ਰ, ਹੋ ਗਿਆ ਸਸਪੈਂਡ
ਮੌਸਮ ਵਿਭਾਗ ਵੱਲੋਂ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਤੇ ਮਾਲੇਰਕੋਟਲਾ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਤੋਂ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਇਸੇ ਕਾਰਨ ਅੱਜ ਤੋਂ ਸੂਬੇ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਬਹੁਤੀਆਂ ਥਾਵਾਂ 'ਤੇ ਬਾਰਿਸ਼ ਦਾ ਅਸਰ ਅੱਜ ਨਹੀਂ ਸਗੋਂ ਕੱਲ੍ਹ ਤੋਂ ਵੇਖਣ ਨੂੰ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਮੌਸਮ ਵਿਭਾਗ ਵੱਲੋਂ 4 ਅਤੇ 5 ਫ਼ਰਵਰੀ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 4 ਫ਼ਰਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ 5 ਫ਼ਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿਚ ਹੀ ਮੀਂਹ ਦੀ ਸੰਭਾਵਨਾ ਹੈ। ਆਉਣ ਵਾਲੇ 24 ਘੰਟਿਆਂ ਵਿਚ ਤਾਪਮਾਨ ਵਿਚ 2 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਈਨਾ ਡੋਰ ਦੀ ਚਪੇਟ 'ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ 'ਚ ਪੁੱਜੇ ਹਸਪਤਾਲ
NEXT STORY