ਜਲੰਧਰ/ਲੁਧਿਆਣਾ (ਵੈੱਬ ਡੈਸਕ/ਖ਼ੁਰਾਨਾ): ਪੰਜਾਬ ਵਿਚ ਅੱਜ ਦੁਪਹਿਰ ਦੇ ਸਮੇਂ ਅਚਾਨਕ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੀ। ਕਈ ਇਲਾਕਿਆਂ ਵਿਚ ਜਿੱਥੇ ਸਵੇਰ ਤੋਂ ਬੱਦਲ ਛਾਏ ਹੋਏ ਸਨ ਉੱਥੇ ਹੀ ਜਲੰਧਰ ਅਤੇ ਲੁਧਿਆਣਾ ਜ਼ਿਲ੍ਹੇ ਦੇ ਕੁੱਝ ਇਲਾਕਿਆਂ ਵਿਚ ਹਲਕੀ ਗੜ੍ਹੇਮਾਰੀ ਵੀ ਹੋਈ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਦੇ ਵਿਚ ਮੌਸਮ ਖ਼ਰਾਬ ਹੋ ਸਕਦਾ ਹੈ। ਅੱਜ ਦੁਪਹਿਰ ਵੇਲੇ ਹੋਈ ਗੜ੍ਹੇਮਾਰੀ ਬੇਸ਼ੱਕ ਬਹੁਤ ਜਿਆਦਾ ਨਹੀਂ ਸੀ ਪਰ ਇਸ ਦੇ ਨਾਲ ਪਾਰਾ ਇਕ ਵਾਰ ਫ਼ਿਰ ਜ਼ਰੂਰ ਡਿੱਗਣ ਦਾ ਖ਼ਦਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਬੀਤੇ ਦਿਨੀਂ ਪੰਜਾਬ ਦੇ ਵਿਚ ਮੌਸਮ ਸਾਫ਼ ਹੋਣ ਨਾਲ ਕੜਾਕੇ ਦੀ ਧੁੱਪ ਨਿਕਲੀ ਸੀ ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਹੁਣ ਹੱਡ ਚੀਰਵੀਂ ਠੰਡ ਤੋਂ ਕੁਝ ਰਾਹਤ ਮਿਲ ਜਾਵੇਗੀ ਪਰ ਪੰਜਾਬ ਵਿਚ ਜੇਕਰ ਅੱਜ ਵਾਂਗ ਬਾਕੀ ਥਾਵਾਂ 'ਤੇ ਵੀ ਗੜ੍ਹੇਮਾਰੀ ਜਾਂ ਮੀਂਹ ਪੈਂਦਾ ਹੈ ਤਾਂ ਠੰਡ ਅਜੇ ਜਲਦੀ ਜਾਣ ਵਾਲੀ ਨਹੀਂ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ 'ਤੇ ਬਿਜਲੀ ਦੀ ਲਿਸ਼ਕੋਰ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੀਆਂ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਬਾਕੀ ਜ਼ਿਲ੍ਹਿਆਂ ਵਿਚ ਵੀ ਕਈ-ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਇਸੇ ਤਰ੍ਹਾਂ ਕੱਲ੍ਹ ਯਾਨੀ 5 ਫ਼ਰਵਰੀ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿਚ ਬਾਕੀ ਥਾਵਾਂ 'ਤੇ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਕੱਲ੍ਹ ਦੇ ਮੌਸਮ ਲਈ ਕਿਸੇ ਕਿਸਮ ਦਾ ਅਲਰਟ ਵੀ ਜਾਰੀ ਨਹੀਂ ਕੀਤਾ ਗਿਆ। ਉਸ ਤੋਂ ਬਾਅਦ ਆਉਣ ਵਾਲੇ ਕੁਝ ਦਿਨ ਬਾਰਿਸ਼ ਪੈਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ 8 ਫ਼ਰਵਰੀ ਤੋਂ ਇਕ ਹੋਰ ਪੱਛਮੀ ਪ੍ਰਭਾਅ ਸਰਗਰਮ ਹੋਵੇਗਾ, ਜਿਸ ਨਾਲ ਸੂਬੇ ਦਾ ਮੌਸਮ ਪ੍ਰਭਾਵਿਤ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ 10 ਹਜ਼ਾਰ ਪੋਸਟਾਂ 'ਤੇ ਹੋਵੇਗੀ ਭਰਤੀ, ਹੋ ਗਿਆ ਵੱਡਾ ਐਲਾਨ (ਵੀਡੀਓ)
NEXT STORY