ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਮੌਸਮ ਨੇ ਬਦਲਣਾ ਸ਼ੁਰੂ ਹੋ ਗਿਆ ਹੈ ਤੇ ਲੋਕਾਂ ਨੂੰ ਹੌਲ਼ੀ-ਹੌਲ਼ੀ ਠੰਡ ਤੋਂ ਰਾਹਤ ਮਿਲ ਰਹੀ ਹੈ। ਦੁਪਹਿਰ ਵੇਲੇ ਖਿੜਦੀ ਧੁੱਪ ਨਾਲ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਹੋਵੇਗਾ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਹੋਰ ਵੀ ਰਾਹਤ ਮਿਲ ਸਕਦੀ ਹੈ। ਹਾਲਾਂਕਿ ਅੱਜ ਤੋਂ ਪੱਛਮੀ ਹਿਮਾਲੇ ਦੇ ਇਲਾਕੇ ਵਿਚ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 19 ਅਤੇ 20 ਫ਼ਰਵਰੀ ਨੂੰ ਸੂਬੇ ਦੇ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 19 ਫ਼ਰਵਰੀ ਨੂੰ ਤਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਤੋਂ ਇਲਾਵਾ ਬਾਕੀ ਸਾਰਿਆਂ ਜ਼ਿਲ੍ਹਿਆਂ ਵਿਚ ਹੀ ਵੱਖ-ਵੱਖ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ 19 ਫ਼ਰਵਰੀ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ.ਬੀ.ਐੱਸ. ਨਗਰ, ਰੂਪਨਗਰ, ਲੁਧਿਆਣਾ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਐੱਸ.ਏ.ਐੱਸ. ਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਵਿਭਾਗ ਵੱਲੋਂ ਬੁੱਧਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ.ਬੀ.ਐੱਸ. ਨਗਰ, ਫਿਰੋਜ਼ਪੁਰ, ਫ਼ਰਦੀਕੋਟ, ਮੋਗਾ, ਰੂਪਨਗਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਦੇ ਨਾਲ ਹੀ ਵੀਰਵਾਰ ਯਾਨੀ 20 ਫ਼ਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ.ਬੀ.ਐੱਸ. ਨਗਰ, ਰੂਪਨਗਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਐੱਸ.ਏ.ਐੱਸ. ਨਗਰ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਇਸ ਦਿਨ ਲਈ ਵਿਭਾਗ ਵੱਲੋਂ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਮੌਸਮ ਵਿਭਾਗ ਆਉਣ ਵਾਲੇ ਦਿਨਾਂ ਵਿਚ ਠੰਡ ਥੋੜ੍ਹੀ ਹੋਰ ਘਟਣ ਜਾ ਰਹੀ ਹੈ। ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ਵਿਚ ਤਾਪਮਾਨ ਵਿਚ 1 ਤੋਂ 3 ਡਿਗਰੀ ਤਕ ਵਾਧਾ ਦਰਜ ਕੀਤਾ ਜਾ ਸਕਦਾ ਹੈ। ਵਿਭਾਗ ਵੱਲੋਂ ਭਾਵੇਂ ਕਈ ਥਾਵਾਂ 'ਤੇ 19-20 ਫ਼ਰਵਰੀ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਪਰ ਹਫ਼ਤੇ ਦੇ ਬਾਕੀ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿਚ 19 ਤਾਰੀਖ਼ ਤੋਂ ਇਲਾਵਾ ਮੌਸਮ ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਵੀ ਜਾਰੀ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
NEXT STORY