ਚੰਡੀਗੜ੍ਹ (ਵੈੱਬ ਡੈਸਕ): ਪਿਛਲੇ ਦਿਨੀਂ ਪੰਜਾਬ ਵਿਚ ਹੋਈ ਬਰਸਾਤ ਤੇ ਗੜ੍ਹੇਮਾਰੀ ਨਾਲ ਮੌਸਮ ਇਕ ਵਾਰ ਫ਼ਿਰ ਠੰਡਾ ਹੋ ਗਿਆ ਹੈ। ਦੁਪਹਿਰ ਵੇਲੇ ਖੁੱਲ੍ਹ ਕੇ ਧੁੱਪ ਖਿੜਣ ਦੇ ਬਾਵਜੂਦ ਸਵੇਰ ਤੇ ਸ਼ਾਮ ਨੂੰ ਠੰਡ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿਚ ਭਾਵੇਂ 1.9 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ, ਪਰ ਫ਼ਿਰ ਵੀ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ ਘੱਟ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਦੀ ਚੇਤਾਵਨੀ ਦੇ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 25 ਫ਼ਰਵਰੀ ਤਕ ਪੰਜਾਬ ਭਰ ਵਿਚ ਮੌਸਮ ਸਾਫ਼ ਰਹੇਗਾ। ਹਾਲਾਂਕਿ 24 ਫ਼ਰਵਰੀ ਨੂੰ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਹੋਰ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ। ਇਸ ਕਾਰਨ ਆਉਣ ਵਾਲੇ ਦਿਨਾਂ ਵਿਚ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ 26 ਅਤੇ 27 ਫ਼ਰਵਰੀ ਨੂੰ ਪੰਜਾਬ ਵਿਚ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਲਈ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਜਿੱਥੇ ਬਾਰਿਸ਼ ਨਾਲ ਇਕ ਵਾਰ ਫ਼ਿਰ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ, ਉੱਥੇ ਹੀ 24 ਫ਼ਰਵਰੀ ਤੋਂ ਪਹਾੜੀ ਇਲਾਕਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਾ ਅਸਰ ਵੀ ਪੰਜਾਬ ਦੇ ਮੌਸਮ 'ਤੇ ਪੈ ਸਕਦਾ ਹੈ ਤੇ ਉੱਧਰੋਂ ਠੰਡੀਆਂ ਹਵਾਵਾਂ ਆਉਣ ਨਾਲ ਪੰਜਾਬ ਵਿਚ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ SGPC ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ (ਵੀਡੀਓ)
NEXT STORY