ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿਚ ਮੌਸਮ ਵਿਚ ਇਕ ਵਾਰ ਫ਼ਿਰ ਤਬਦੀਲੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਲਗਾਤਾਰ ਬਾਰਿਸ਼ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਲਈ ਤਾਂ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਵਿਭਾਗ ਵੱਲੋਂ ਉਸ ਤੋਂ ਪਹਿਲਾਂ ਤਾਪਮਾਨ ਵਿਚ ਵਾਧਾ ਦਰਜ ਕੀਤੇ ਜਾਣ ਦੀ ਵੀ ਗੱਲ ਕਹੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਸੂਬੇ ਵਿਚ ਦਿਨ ਵੇਲੇ ਖਿੜ ਰਹੀ ਧੁੱਪ ਕਾਰਨ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ। ਹਾਲਾਂਕਿ ਸਵੇਰ-ਸ਼ਾਮ ਦੀ ਠੰਡ ਦਾ ਦੌਰ ਅਜੇ ਵੀ ਜਾਰੀ ਹੈ, ਪਰ ਤਾਪਮਾਨ ਵਿਚ ਹੌਲ਼ੀ-ਹੌਲ਼ੀ ਵਾਧਾ ਹੋਣ ਨਾਲ ਸਰਦੀ ਘੱਟਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਤਾਪਮਾਨ ਵਿਚ ਵਾਧਾ ਦਰਜ ਕੀਤੇ ਜਾਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਆਉਣ ਵਾਲੇ 4 ਦਿਨਾਂ ਵਿਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਦੇ ਨਾਲ-ਨਾਲ ਘੱਟੋ-ਘੱਟ ਤਾਪਮਾਨ ਵਿਚ ਵੀ 2 ਤੋਂ 4 ਡਿਗਰੀ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ, ਹੋ ਗਿਆ ਨਵਾਂ ਐਲਾਨ
4 ਦਿਨ ਬਾਰਿਸ਼ ਦੀ ਸੰਭਾਵਨਾ
ਇਸ ਵੇਲੇ ਈਰਾਨ ਦੇ ਆਲੇ-ਦੁਆਲੇ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੈ। ਇਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 26 ਫ਼ਰਵਰੀ ਤੋਂ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ 26 ਤੋਂ 1 ਮਾਰਚ ਤਕ ਸੂਬੇ ਦੀਆਂ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। 26 ਅਤੇ 27 ਫ਼ਰਵਰੀ ਨੂੰ ਤਾਂ ਬਾਰਿਸ਼ ਦੇ ਨਾਲ-ਨਾਲ ਹਨੇਰੀ-ਤੂਫ਼ਾਨ ਅਤੇ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ 26 ਫ਼ਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਅਤੇ ਹਨੇਰੀ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

27 ਫ਼ਰਵਰੀ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਤੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਸੂਬੇ ਦੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
NEXT STORY