ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੇਖਣ ਨੂੰ ਮਿਲੀ। ਅੱਜ ਵੀ ਮਹਾਸ਼ਿਵਰਾਤਰੀ ਮੌਕੇ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਕੱਲ੍ਹ ਅਤੇ ਪਰਸੋਂ ਜਿੱਥੇ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਸੂਬੇ ਦੀਆਂ ਕਈ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜਾਜ਼ 1 ਮਾਰਚ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 28 ਫ਼ਰਵਰੀ ਤਕ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਥਾਵਾਂ ਤੇ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਮਾਰਚ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਕਪੂਰਥਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਦੀ ਗਰਜ ਦੇ ਨਾਲ ਬਰਸਾਤ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਬਾਕੀ ਜ਼ਿਲ੍ਹਿਆਂ ਵਿਚ ਵੀ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।

ਇਸੇ ਤਰ੍ਹਾਂ 27 ਫ਼ਰਵਰੀ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਰੂਪਨਗਰ, ਐੱਸ.ਏ.ਐੱਸ. ਨਗਰ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
28 ਫ਼ਰਵਰੀ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਐੱਸ.ਏ.ਐੱਸ. ਨਗਰ ਵਿਚ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਨ੍ਹਾਂ ਸਾਰਿਆਂ ਜ਼ਿਲ੍ਹਿਆਂ ਵਿਚ ਹੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁੱਲ ਕੇ ਸਿਆਸੀ ਲੜਾਈ, ਸੱਤਾ ਤੇ ਵਿਰੋਧੀ ਧਿਰ ਇਕਜੁੱਟ ਨਜ਼ਰ ਆਈ
NEXT STORY