ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਫ਼ਰਵਰੀ ਦੇ ਅਖ਼ੀਰ ਵਿਚ ਮੌਸਮ ਨੇ ਇਕ ਵਾਰ ਫ਼ਿਰ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਬੱਦਲਵਾਈ ਤੇ ਹਲਕੀ ਬਾਰਿਸ਼ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਸਨ, ਉੱਥੇ ਹੀ ਅੱਜ ਸਵੇਰ ਤੋਂ ਕਈ ਇਲਾਕਿਆਂ ਵਿਚ ਤੇਜ਼ ਬਰਸਾਤ ਹੋ ਰਹੀ ਹੈ। ਬੀਤੀ ਰਾਤ ਤੋਂ ਲਗਾਤਾਰ ਬੂੰਦਾਬਾਂਦੀ ਜਾਰੀ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਭਰ ਵਿਚ ਬਾਰਿਸ਼ ਦੇ ਨਾਲ-ਨਾਲ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਅੱਜ 8 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਤੇ ਐੱਸ.ਏ.ਐੱਸ ਨਗਰ (ਮੋਹਾਲੀ) ਵਿਚ ਬਾਰਿਸ਼ ਹਨੇਰੀ-ਤੂਫ਼ਾਨ ਤੇ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਵਿਭਾਗ ਵੱਲੋਂ ਇਨ੍ਹਾਂ ਸਾਰਿਆਂ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਚੌਕੰਨੇ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਮਾਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਦੀ ਗਰਜ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਭਾਵੇਂ ਕਿਸੇ ਕਿਸਮ ਦਾ ਅਲਰਟ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਉਨ੍ਹਾਂ ਵਿਚ ਵੀ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਇਸੇ ਤਰ੍ਹਾਂ ਮੌਸਮ ਵਿਭਾਗ ਨੇ 1 ਅਤੇ 3 ਮਾਰਚ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਸ ਬਾਰਿਸ਼ ਨਾਲ ਸੂਬੇ ਦੇ ਤਾਪਮਾਨ ਵਿਚ ਇਕ ਵਾਰ ਫ਼ਿਰ ਗਿਰਾਵਟ ਆਵੇਗੀ। ਇਸ ਦਾ ਮਤਲਬ ਹੈ ਕਿ ਲੋਕਾਂ ਨੂੰ ਇਕ ਵਾਰ ਫ਼ਿਰ ਠੰਡ ਦਾ ਸਾਹਮਣਾ ਕਰਨਾ ਪਵੇਗਾ ਤੇ ਮੁੜ ਤੋਂ ਮੋਟੇ ਕੱਪੜੇ ਪਾਉਣੇ ਪੈ ਸਕਦੇ ਹਨ। ਉੱਥੇ ਹੀ 2 ਮਾਰਚ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਵੀ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ DC ਤੇ SSP
NEXT STORY