ਚੰਡੀਗੜ੍ਹ (ਵੈੱਬ ਡੈਸਕ): ਪਿਛਲੇ ਹਫ਼ਤੇ ਦੇ ਅਖ਼ੀਰ ਵਿਚ ਹੋਈ ਗੜੇਮਾਰੀ ਨਾਲ ਪੰਜਾਬ ਵਿਚ ਇਕ ਵਾਰ ਫ਼ਿਰ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ। ਹਾਲਾਂਕਿ ਫ਼ਿਰ ਜ਼ਿਆਦਾਤਰ ਇਲਾਕਿਆਂ ਵਿਚ 2 ਦਿਨ ਧੁੱਪ ਖਿੜਣ ਨਾਲ ਮੌਸਮ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਸੀ, ਪਰ ਹੁਣ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਗੜੇਮਾਰੀ ਦੀ ਭਵਿੱਖਬਾਣੀ ਕਰ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ 4 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ 2 ਦਿਨ ਬਾਅਦ ਹੀ ਲਾੜੀ ਨੇ ਚਾੜ੍ਹ 'ਤਾ ਚੰਨ੍ਹ! ਪਤੀ ਦੇ ਸਾਹਮਣੇ ਹੀ...
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਇਸ ਵੇਲੇ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਤੋਂ ਇਲਾਵਾ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐੱਸ.ਏ.ਐੱਸ. ਨਗਰ (ਮੋਹਾਲੀ), ਫਿਰੋਜ਼ਪੁਰ ਤੇ ਮੋਗਾ ਦੇ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਅੱਜ ਮੀਂਹ ਦਾ ਸਭ ਤੋਂ ਵੱਧ ਅਸਰ ਮਾਝੇ ਵਿਚ ਵੇਖਣ ਨੂੰ ਮਿਲੇਗਾ। ਦੋਆਬੇ ਦੇ ਵੀ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਮਾਲਵੇ ਦੇ ਬਹੁਤੇ ਇਲਾਕਿਆਂ ਵਿਚ ਅੱਜ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਥੋੜ੍ਹੀ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਅੱਜ ਦੇ ਦਿਨ ਤੋਂ ਇਲਾਵਾ ਇਸ ਹਫ਼ਤੇ ਬਾਰਿਸ਼ ਪੈਣ ਦੀ ਸੰਭਾਵਨਾ ਬਹੁਤ ਘੱਟ ਦੱਸੀ ਜਾ ਰਹੀ ਹੈ। ਹਾਲਾਂਕਿ ਵਿਭਾਗ ਨੇ 4 ਅਤੇ 5 ਮਾਰਚ ਨੂੰ ਹਨੇਰੀ ਚੱਲਣ ਦੀ ਗੱਲ ਵੀ ਆਖ਼ੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਮੌਸਮ ਵਿਚ ਉਥਲ-ਪੁਥਲ ਜਾਰੀ ਹੈ। ਪਿਛਲੇ ਹਫ਼ਤੇ ਹੋਈ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ 'ਚ ਥੋੜ੍ਹੀ ਗਿਰਾਵਟ ਆਈ, ਪਰ ਸ਼ਨੀਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ ਤਾਪਮਾਨ 3.5 ਡਿਗਰੀ ਵੱਧ ਗਿਆ ਅਤੇ ਆਮ ਤੱਕ ਪਹੁੰਚ ਗਿਆ। ਐਤਵਾਰ ਨੂੰ ਵੀ ਧੁੱਪ ਖਿੜਣ ਨਾਲ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ, ਪਰ ਹੁਣ ਵਿਭਾਗ ਨੇ ਇਕ ਵਾਰ ਫ਼ਿਰ ਮੀਂਹ ਤੇ ਗੜੇਮਾਰੀ ਨਾਲ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ। ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ 'ਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੈਕਟਰੀ ’ਚ ਵੈਲਡਿੰਗ ਦਾ ਕੰਮ ਕਰਨ ਗਏ ਵੈਲਡਰ ਦੀ ਮਿਲੀ ਲਾਸ਼, ਸ਼ੈੱਡ ਟੁੱਟਣ ਕਾਰਨ ਵਾਪਰਿਆ ਹਾਦਸਾ
NEXT STORY