ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਗਰਮੀਆਂ ਦਾ ਮੌਸਮ ਦਸਤਕ ਦੇ ਚੁੱਕਿਆ ਹੈ। ਲੋਕਾਂ ਨੇ ਮੋਟੇ-ਮੋਟੇ ਕੱਪੜੇ ਛੱਡ ਗਰਮੀਆਂ ਵਾਲੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਦੁਪਹਿਰ ਦੇ ਨਾਲ-ਨਾਲ ਹੁਣ ਸਵੇਰ-ਸ਼ਾਮ ਨੂੰ ਵੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਚੁੱਕੀ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਕੁਝ ਦਿਨ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਮੁਤਾਬਕ ਕਈ ਜ਼ਿਲ੍ਹਿਆਂ ਵਿਚ ਹਨੇਰੀ ਦੇ ਨਾਲ-ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਕਈ ਜ਼ਿਲ੍ਹਿਆਂ ਲਈ ਤਾਂ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 16 ਮਾਰਚ ਤਕ ਪੰਜਾਬ ਦੇ ਕਈ ਇਲਾਕਿਆਂ ਵਿਚ ਹਨੇਰੀ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਬਿਜਲੀ ਗਰਜਨ, ਹਨੇਰੀ ਅਤੇ ਮੀਂਹ ਦੀ ਭਵਿੱਖਬਾਣੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੱਜ ਦੋਆਬੇ ਤੇ ਮਾਝੇ ਦੇ ਹੋਰ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਉੱਥੇ ਹੀ ਮਾਲਵੇ ਦੀ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਇਸੇ ਤਰ੍ਹਾਂ ਵਿਭਾਗ ਵੱਲੋਂ ਕੱਲ੍ਹ ਯਾਨੀ 14 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਐੱਸ.ਏ.ਐੱਸ.ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿੱਥੇ ਬਿਜਲੀ ਗਰਜਨ, ਹਨੇਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਯਾਨੀ ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਵਿਚ ਹੀ ਕਈ-ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਵਿਭਾਗ ਵੱਲੋਂ 15 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ.ਨਗਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਉਕਤ ਜ਼ਿਲ੍ਹਿਆਂ ਤੋਂ ਇਲਾਵਾ ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
ਇਸੇ ਤਰ੍ਹਾਂ ਐਤਵਾਰ ਯਾਨੀ 16 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ ਨਗਰ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਐੱਸ.ਐੱਸ.ਨਗਰ, ਫ਼ਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਜ਼ਿਲ੍ਹਿਆਂ ਵਿਚ ਮੌਸਮ ਤਾਂ ਸਾਫ਼ ਰਹੇਗਾ ਪਰ ਬਾਕੀ ਜ਼ਿਲ੍ਹਿਆਂ ਵਿਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਲੁਟੇਰੇ ਲੁੱਟੇ ਮੋਬਾਈਲਾਂ ਤੇ ਹਥਿਆਰਾਂ ਸਣੇ ਕਾਬੂ
NEXT STORY