ਚੰਡੀਗੜ੍ਹ (ਵੈੱਬ ਡੈਸਕ): ਬੀਤੇ ਕੁਝ ਦਿਨਾਂ ਵਿਚ ਠੰਡੀਆਂ ਹਵਾਵਾਂ ਨਾਲ ਪੰਜਾਬੀਆਂ ਨੂੰ ਮਿਲੀ ਗਰਮੀ ਤੋਂ ਰਾਹਤ ਤੋਂ ਬਾਅਦ ਇਕ ਵਾਰ ਫ਼ਿਰ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 2 ਡਿਗਰੀ ਵਾਧਾ ਹੋਇਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਦਰਜ ਕੀਤੇ ਜਾਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਫ਼ਿਲਹਾਲ ਸੂਬੇ ਵਿਚ ਬਾਰਿਸ਼ ਦੇ ਵੀ ਕੋਈ ਅਸਾਰ ਨਹੀਂ ਹਨ, ਇਸ ਲਈ ਹੁਣ ਤੋਂ ਹੀ ਗਰਮੀ ਦਾ ਸਾਹਮਣਾ ਕਰਨ ਲਈ ਤਿਆਰੀ ਸ਼ੁਰੂ ਕਰ ਲਓ।
ਇਹ ਖ਼ਬਰ ਵੀ ਪੜ੍ਹੋ - Punjab: ਸੱਧਰਾਂ ਨਾਲ ਧੀ ਦੀ ਜੰਞ ਉਡੀਕ ਰਹੇ ਸੀ ਮਾਪੇ, ਫ਼ਿਰ ਜੋ ਹੋਇਆ...
ਐਤਵਾਰ ਨੂੰ ਸੂਬੇ ਦੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ। 24 ਘੰਟਿਆਂ ਅੰਦਰ ਹੀ ਵੱਧ ਤੋਂ ਵੱਧ ਤਾਪਮਾਨ ਵਿਚ 2 ਡਿਗਰੀ ਵਾਧਾ ਹੋਇਆ। ਉੱਥੇ ਹੀ ਦਿਨ ਤੇ ਰਾਤ ਦੇ ਤਾਪਮਾਨ ਵਿਚ ਵੀ ਕਾਫ਼ੀ ਫ਼ਰਕ ਪੈਣ ਲੱਗ ਪਿਆ ਹੈ। ਸੂਬੇ ਵਿਚੋਂ ਗੁਰਦਾਸਪੁਰ ਵਿਚ ਸਭ ਤੋਂ ਵੱਧ ਤਾਪਮਾਨ (33.5 ਡਿਗਰੀ) ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿਚ ਵੀ ਹਲਕਾ ਵਾਧਾ ਦਰਜ ਕੀਤਾ ਗਿਆ। ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਰਿਹਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਹੋਰ ਵੀ ਮਹਿੰਗਾ! ਵੱਧ ਗਏ ਟੋਲ ਰੇਟ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਦੇ ਅੰਦਰ ਤਾਪਮਾਨ ਵਿਚ 4 ਤੋਂ 6 ਡਿਗਰੀ ਤਕ ਹੋਰ ਵਾਧਾ ਹੋਣ ਜਾ ਰਿਹਾ ਹੈ, ਜਿਸ ਨਾਲ ਸੂਬੇ ਭਰ ਵਿਚ ਗਰਮੀ ਵੇਖਣ ਨੂੰ ਮਿਲੇਗੀ।

ਅਗਲੇ ਹਫ਼ਤੇ ਖ਼ਾਸ ਤੌਰ 'ਤੇ ਮਾਲਵੇ ਦੇ ਇਲਾਕੇ ਵਿਚ ਗਰਮੀ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲੇਗਾ। ਉੱਥੇ ਹੀ ਫ਼ਿਲਹਾਲ ਕਿਸੇ ਵੀ ਕਿਸਮ ਦਾ ਪੱਛਮੀ ਪ੍ਰਭਾਅ ਵੀ ਸਰਗਰਮ ਨਹੀਂ ਹੈ। ਆਉਣ ਵਾਲੇ ਕੁਝ ਦਿਨ ਬਾਰਿਸ਼ ਦੀ ਵੀ ਕੋਈ ਸੰਭਾਵਨਾ ਨਹੀਂ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਫ਼ਿਲਹਾਲ ਕੋਈ ਰਾਹਤ ਨਹੀਂ ਮਿਲਣ ਵਾਲੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਸੱਧਰਾਂ ਨਾਲ ਧੀ ਦੀ ਜੰਞ ਉਡੀਕ ਰਹੇ ਸੀ ਮਾਪੇ, ਫ਼ਿਰ ਜੋ ਹੋਇਆ...
NEXT STORY