ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਇਸ ਸਾਲ ਪੰਜਾਬ ਵਿਚ ਗਰਮੀ ਜ਼ਿਆਦਾ ਸਤਾਵੇਗੀ। ਅਪ੍ਰੈਲ-ਜੂਨ ਤਕ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ ਤੇ ਮੱਧ ਤੇ ਪੂਰਬੀ ਭਾਰਤ ਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿਚ ਜ਼ਿਆਦਾ ਦਿਨ ਲੂ ਚੱਲ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਜੇਬ ਕਰ ਲਓ ਢਿੱਲੀ! ਅੱਜ ਤੋਂ ਹੋ ਰਹੇ ਕਈ ਵੱਡੇ ਬਦਲਾਅ
IMD ਦੇ ਇਕ ਅਧਿਕਾਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ਵਿਚ ਗਰਮੀਆਂ ਦੌਰਾਨ ਲੂ ਦੇ ਦਿਨਾਂ ਦੀ ਗਿਣਤੀ ਦੋਗੁਣਾ ਹੋ ਸਕਦਾ ਹੈ। ਇਸ ਖੇਤਰ ਵਿਚ ਗਰਮੀਆਂ ਦੇ ਮੌਸਮ ਦੌਰਾਨ ਆਮ ਤੌਰ 'ਤੇ 5-6 ਦਿਨ ਲੂ ਚੱਲਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਜ਼ਿਆਦਾ ਗਰਮੀ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਤਪਦੀ ਗਰਮੀ ਦੌਰਾਨ ਲੋਕਾਂ ਨੂੰ ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ! ਅੱਜ ਰਾਤ 12 ਵਜੇ ਤੋਂ ਬਾਅਦ...
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਮੁਤਾਬਕ ਨਵਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹਰ ਵੇਲੇ ਜ਼ਿਆਦਾ ਤਾਪਮਾਨ ਤੋਂ ਬਚਨਾ ਚਾਹੀਦਾ ਹੈ। ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਸਿਰ ਨੂੰ ਸਿੱਧੇ ਧੁੱਪ ਨਾਲ ਢਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨੰਗੇ ਪੈਰੀ ਧੁੱਪ ਵਿਚ ਨਹੀਂ ਜਾਣਾ ਚਾਹੀਦਾ। ਅਜਿਹੇ ਮੌਸਮ ਵਿਚ ਓ.ਆਰ.ਐੱਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਜ਼ਿਆਦਾ ਤੋਂ ਜ਼ਿਆਦਾ ਕਰਨਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਦਲਿਆ ਸਮਾਂ, ਹੁਣ ਇਸ Time 'ਤੇ ਲੱਗਣਗੇ ਸਕੂਲ
NEXT STORY