ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਗਰਮੀ ਨੇ ਜ਼ੋਰ ਫੜਣਾ ਸ਼ੁਰੂ ਕਰ ਦਿੱਤਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਵਿਚ ਹੀ ਤਾਪਮਾਨ 40 ਡਿਗਰੀ ਤੋਂ ਪਾਰ ਜਾ ਚੁੱਕਿਆ ਹੈ, ਉੱਥੇ ਹੀ ਘੱਟੋ-ਘੱਟ ਤਾਪਮਾਨ ਵਿਚ 20 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਹੈ, ਜਿਸ ਕਾਰਨ ਸਵੇਰ ਅਤੇ ਸ਼ਾਮ ਵੇਲੇ ਵੀ ਗਰਮੀ ਮਹਿਸੂਸ ਹੋਣ ਲੱਗ ਪਈ ਹੈ। ਸੂਬੇ ਦਾ ਔਸਤਨ ਤਾਪਮਾਨ ਇਸ ਵੇਲੇ ਆਮ ਨਾਲੋਂ 6 ਡਿਗਰੀ ਵੱਧ ਚੱਲ ਰਿਹਾ ਹੈ। ਬਠਿੰਡਾ ਜ਼ਿਲ੍ਹਾ 42.8 ਡਿਗਰੀ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਹਾਲਾਂਕਿ ਅੱਜ ਤੋਂ ਬਾਰਿਸ਼ ਦੇ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਅਤੇ ਅਗਲੇ 3-4 ਦਿਨ ਲੂ ਨਹੀਂ ਚੱਲੇਗੀ।

ਇਹ ਖ਼ਬਰ ਵੀ ਪੜ੍ਹੋ - ਮੋਦੀ ਕੈਬਨਿਟ ਦਾ ਪੰਜਾਬ ਨੂੰ ਵੱਡਾ ਤੋਹਫ਼ਾ! ਕਰੋੜਾਂ ਰੁਪਏ ਦਾ ਪ੍ਰਾਜੈਕਟ ਮਨਜ਼ੂਰ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਨਾਲ ਮੌਸਮ ਵਿਚ ਤਬਦੀਲੀ ਆ ਰਹੀ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿਚ ਕਈ ਥਾਵਾਂ 'ਤੇ ਬਰਫ਼ਬਾਰੀ ਹੋਏ ਹੀ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਅੱਜ ਤੋਂ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਲੋਕਾਂ ਨੂੰ ਲਗਾਤਾਰ ਚੱਲ ਰਹੀ Heat Wave ਤੋਂ ਥੋੜ੍ਹੀ ਰਾਹਤ ਮਿਲੇਗੀ। ਵਿਭਾਗ ਮੁਤਾਬਕ 14 ਅਪ੍ਰੈਲ ਤਕ ਸੂਬੇ ਵਿਚ ਲੂ ਤੋਂ ਰਾਹਤ ਰਹੇਗੀ।

ਅੱਜ 17 ਜ਼ਿਲ੍ਹਿਆਂ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਮਾਲੇਰਕੋਟਲਾ ਦੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ

ਇਸੇ ਤਰ੍ਹਾਂ ਕੱਲ੍ਹ ਯਾਨੀ 11 ਅਪ੍ਰੈਲ ਨੂੰ ਬਠਿੰਡਾ ਅਤੇ ਮਾਨਸਾ ਤੋਂ ਇਲਾਵਾ ਸੂਬੇ ਭਰ ਵਿਚ ਬਾਰਿਸ਼ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਬਾਰਿਸ਼ ਨਾਲ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਅਤੇ ਅਗਲੇ 48 ਘੰਟਿਆਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ 15 ਅਪ੍ਰੈਲ ਤੋਂ ਇਕ ਵਾਰ ਫ਼ਿਰ ਗਰਮੀ ਆਪਣਾ ਅਸਰ ਦਿਖਾਵੇਗੀ ਤੇ ਸੂਬੇ ਵਿਚ ਮੁੜ ਤੋਂ ਲੂ ਚੱਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀਆਂ ਵੱਲੋਂ ਕੀਤੇ ਧਮਾਕੇ ’ਚ ਜ਼ਖ਼ਮੀ ਹੋਏ BSF ਜਵਾਨ ਨੇ ਨਹੀਂ ਮੰਨੀ ਹਾਰ, ਫਿਰ ਵੀ ਜਾਰੀ ਰੱਖਿਆ ਆਪ੍ਰੇਸ਼ਨ
NEXT STORY