ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਬਦਲੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਵਿਚ ਹੀ ਗਰਮੀ ਨੇ ਲੋਕਾਂ ਨੂੰ ਪਸੀਨੋ-ਪਸੀਨੀ ਕੀਤਾ ਹੋਇਆ ਸੀ, ਪਰ ਕੱਲ੍ਹ ਦੁਪਹਿਰ ਤੋਂ ਬਾਅਦ ਮੌਸਮ ਨੇ ਕਰਵਟ ਲਈ ਤੇ ਨਾਭੇ ਵਿਚ ਗੜੇਮਾਰੀ ਤੋਂ ਬਾਅਦ ਸੂਬੇ ਵਿਚ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਦੇ ਨਾਲ ਹੀ ਅੱਜ ਸਵੇਰ ਤੋਂ ਹੀ ਜਲੰਧਰ ਸਮੇਤ ਹੋਰ ਕਈ ਥਾਵਾਂ 'ਤੇ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ ਤੇ ਆਸਮਾਨ ਵਿਚ ਕਾਲੀ ਘਟਾ ਛਾਈ ਹੋਈ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸੂਬੇ ਵਿਚ ਕਈ ਥਾਈਂ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਵਿਭਾਗ ਮੁਤਾਬਕ ਅਗਲੇ 3 ਦਿਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਤੇ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਵੀ ਆ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਸੰਗਰੂਰ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਮੀਂਹ-ਹਨੇਰੀ ਤੋਂ ਇਲਾਵਾ ਗੜੇਮਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਇਨ੍ਹਾਂ ਤਿੰਨਾ ਜ਼ਿਲ੍ਹਿਆਂ ਦੇ ਲਈ Orange Alert ਵੀ ਜਾਰੀ ਕੀਤਾ ਹੈ। ਇਸੇ ਤਰ੍ਹਾਂ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ
ਮੀਂਹ ਤੇ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ
ਇਕ ਪਾਸੇ ਜਿੱਥੇ ਮੀਂਹ ਅਤੇ ਗੜੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਫ਼ਿਕਰਾ ਵਿਚ ਵੀ ਪਾ ਦਿੱਤਾ ਹੈ। ਇਸ ਵੇਲੇ ਕਣਕ ਦੀ ਫ਼ਸਲ ਲਗਭਗ ਤਿਆਰ ਹੈ ਤੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ। ਇਸ ਵਿਚਾਲੇ ਮੌਸਮ ਅਤੇ ਗੜੇਮਾਰੀ ਨਾਲ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦੇ ਡਰ ਨਾਲ ਕਿਸਾਨ ਚਿੰਤਾ ਵਿਚ ਪਏ ਹੋਏ ਹਨ। ਫ਼ਿਲਹਾਲ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਨੁਕਸਾਨ ਪੁੱਜਣ ਦੀ ਕੋਈ ਖ਼ਬਰ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣਾ ਦੇ ਰੋਹਤਕ ’ਚ ਸਿੱਖੀ ਦਾ ਪ੍ਰਚਾਰ
NEXT STORY