ਚੰਡੀਗੜ੍ਹ (ਵੈੱਬ ਡੈਸਕ): ਬੀਤੀ ਰਾਤ ਆਈ ਤੇਜ਼ ਹਨੇਰੀ ਅਤੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦੁਆਈ ਹੈ। ਇਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆਈ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਦਾ ਮਿਜਾਜ਼ ਇਹੋ ਜਿਹਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਸੂਬੇ ਵਿਚ ਮੀਂਹ-ਹਨੇਰੀ ਦਾ ਸਿਲਸਿਲਾ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ, ਉੱਥੇ ਹੀ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਦਰਅਸਲ, ਇਸ ਵੇਲੇ ਪੰਜਾਬ ਦੀ ਪ੍ਰਮੁੱਖ ਫਸਲ ਕਣਕ ਪੱਕ ਕੇ ਬਿਲਕੁਲ ਤਿਆਰ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਜਿਹੇ ਵਿਚ ਇਸ ਬੇਮੌਸਮੀ ਬਰਸਾਤ ਤੇ ਹਨੇਰੀ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਉਨ੍ਹਾਂ ਨੂੰ ਮੀਂਹ-ਹਨੇਰੀ ਕਾਰਨ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਡਰ ਹੈ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 18, 19 ਅਤੇ 20 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਵਿਭਾਗ ਨੇ 18 ਅਤੇ 19 ਅਪ੍ਰੈਲ ਨੂੰ ਸੂਬੇ ਵਿਚ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ 2 ਦਿਨਾਂ ਲਈ ਸੂਬੇ ਵਿਚ ਕਈ ਥਾਵਾਂ 'ਤੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮਗਰੋਂ ਸੂਬੇ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਤਕ ਗਿਰਾਵਟ ਵੀ ਆਵੇਗੀ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ। ਫ਼ਿਲਹਾਲ ਸੂਬੇ ਵਿਚ ਲੂ ਬਾਰੇ ਕੋਈ ਅਲਰਟ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁਣ ਅੱਧੀ ਰਾਤ ਤਕ ਵਿਕੇਗੀ ਸ਼ਰਾਬ, ਨਵੇਂ ਹੁਕਮ ਜਾਰੀ

ਮੌਸਮ ਵਿਭਾਗ ਵੱਲੋਂ 18 ਅਤੇ 19 ਅਪ੍ਰੈਲ ਨੂੰ 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਇਨ੍ਹਾਂ ਦੋ ਦਿਨਾਂ ਲਈ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਚੱਲੇਗੀ। ਇਸੇ ਤਰ੍ਹਾਂ 20 ਅਪ੍ਰੈਲ ਨੂੰ ਵੀ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਹੀ ਮੀਂਹ ਦਾ ਅਸਰ ਵੇਖਣ ਨੂੰ ਮਿਲੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਹੀ ਭਰਾ ਦਾ ਕੀਤਾ ਕਤਲ
NEXT STORY