ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਪੈਂਦੀ ਗਰਮੀ ਨੇ ਲੋਕਾਂ ਨੂੰ ਪਸੀਨੋ-ਪਸੀਨੀ ਕੀਤਾ ਹੋਇਆ ਹੈ। ਸੂਬੇ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿਚ ਕਈ ਥਾਵਾਂ 'ਤੇ ਤਾਪਮਾਨ 45 ਡਿਗਰੀ ਤੋਂ ਵੀ ਪਾਰ ਜਾ ਚੁੱਕਿਆ ਹੈ। ਵਿਭਾਗ ਮੁਤਾਬਕ ਅਗਲੇ 5-6 ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਤਕ ਹੋਰ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਨਵੇਂ ਪੱਛਮੀ ਪ੍ਰਭਾਅ ਦੇ ਸਰਗਰਮ ਹੋਣ ਕਾਰਨ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਆਸ ਵੀ ਬੱਝੀ ਹੈ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ, ਜੋ ਸੂਬੇ ਭਰ ਵਿਚੋਂ ਸਭ ਤੋਂ ਜ਼ਿਆਦਾ ਸੀ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ 5 ਦਿਨਾਂ ਲਈ ਸੂਬੇ ਵਿਚ ਲੂ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਮੁਤਾਬਕ 25 ਤੋਂ 29 ਅਪ੍ਰੈਲ ਤਕ ਸੂਬੇ ਦੇ ਕਈ ਇਲਾਕਿਆਂ ਵਿਚ ਲੂ ਚੱਲੇਗੀ, ਜਿਸ ਤੋਂ ਲੋਕਾਂ ਨੂੰ ਬਚਾਅ ਰੱਖਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਮੁਤਾਬਕ ਇੰਨ੍ਹਾਂ ਦਿਨੀਂ ਦੌਰਾਨ ਮਾਲਵੇ ਦੇ ਇਲਾਕੇ ਵਿਚ ਲੂ ਦਾ ਸਭ ਤੋਂ ਵੱਧ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਮਾਲਵੇ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੇ Student Visa 'ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ
30 ਅਪ੍ਰੈਲ ਨੂੰ ਬਾਰਿਸ਼ ਦੀ ਸੰਭਾਵਨਾ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 30 ਅਪ੍ਰੈਲ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਵੀ ਮਿਲ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਡੀਆਂ ’ਚ ਲਿਫਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਅਫ਼ਸਰਾਂ ਨੂੰ ਜਾਰੀ ਕੀਤੇ ਹੁਕਮ
NEXT STORY