ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਜਾਂ ਤਾਂ ਤਾਪਮਾਨ 40 ਡਿਗਰੀ ਤੋਂ ਪਾਰ ਜਾ ਚੁੱਕਿਆ ਹੈ ਜਾਂ 40 ਦੇ ਕਰੀਬ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਨਾਲੋਂ 3.4 ਡਿਗਰੀ ਜ਼ਿਆਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ ਹੈ, ਜਿੱਥੇ ਪਾਰਾ 43.9 ਡਿਗਰੀ 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿਚ ਵੀ ਹਲਕਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਥਾਵਾਂ 'ਤੇ ਬੰਦ ਰਹੇਗੀ ਬਿਜਲੀ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਹੋਰ ਵਾਧਾ ਹੋ ਸਕਦਾ ਹੈ। 27 ਅਪ੍ਰੈਲ ਤੋਂ 1 ਮਈ ਤਕ ਲੂ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਤੋਂ ਇਲਾਵਾ ਸੂਬੇ ਦੇ ਬਾਕੀ ਸਾਰਿਆਂ ਜ਼ਿਲ੍ਹਿਆਂ ਲਈ ਹੀ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਮੁਤਾਬਕ 27 ਅਤੇ 28 ਅਪ੍ਰੈਲ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਅਤੇ ਮਾਲੇਰਕੋਟਲਾ ਦੇ ਇਲਾਕਿਆਂ ਵਿਚ ਲੂ ਦਾ ਅਸਰ ਵੇਖਣ ਨੂੰ ਮਿਲੇਗਾ।

29 ਅਤੇ 30 ਅਪ੍ਰੈਲ ਤੋਂ ਲੂ ਦਾ ਦਾਇਰਾ ਥੋੜ੍ਹਾ ਘਟੇਗਾ ਤੇ ਇਸ ਦਾ ਅਸਰ ਮਾਲਵੇ ਦੇ 9 ਜ਼ਿਲ੍ਹਿਆਂ ਤਕ ਰਹਿ ਜਾਵੇਗਾ। ਇਨ੍ਹਾਂ ਦਿਨਾਂ ਲਈ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਾਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ : ਹੁਣ ਸਕੂਲਾਂ ਵਿਚ ਛੁੱਟੀ ਵੇਲੇ ਵੱਡੇ ਪੁਲਸ ਅਧਿਕਾਰੀ ਰਹਿਣਗੇ ਮੌਜੂਦ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
30 ਅਪ੍ਰੈਲ ਤੋਂ ਹੋਵੇਗੀ ਬਰਸਾਤ
ਮੌਸਮ ਵਿਭਾਗ ਮੁਤਾਬਕ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 30 ਅਪ੍ਰੈਲ ਤੋਂ ਸੂਬੇ ਦੇ ਕਈ ਹਿੱਸਿਆਂ ਵਿਚ ਬਾਰਿਸ਼ ਹੋਵੇਗੀ। ਵਿਭਾਗ ਵੱਲੋਂ 30 ਅਪ੍ਰੈਲ ਦੇ ਨਾਲ-ਨਾਲ 1 ਤੇ 2 ਮਈ ਨੂੰ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਨ੍ਹਾਂ ਤਿੰਨ ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਤੇਜ਼ ਹਨੇਰੀ ਵੀ ਚੱਲ ਸਕਦੀ ਹੈ। ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਾਂ ’ਚ ਅੱਗ ਲੱਗਣ ਨਾਲ ਕਰੀਬ 40 ਏਕੜ ਕਣਕ ਸੜੀ
NEXT STORY