ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਪੰਜਾਬ 'ਚ ਮੀਂਹ-ਹਨੇਰੀ ਅਤੇ ਗੜੇਮਾਰੀ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਕੱਲ੍ਹ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਲਗਾਤਾਰ ਚੱਲ ਰਹੀ ਲੂ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਪੰਜਾਬ ਦਾ ਮੌਸਮ ਖ਼ਰਾਬ ਹੀ ਰਹੇਗਾ। ਇਸ ਦੌਰਾਨ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 1 ਤੋਂ 7 ਮਈ ਤਕ ਮੀਂਹ-ਹਨੇਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਕੱਲ੍ਹ ਲਈ ਸੂਬੇ ਭਰ ਵਿਚ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਸੀ ਤੇ ਲਗਭਗ ਹਰ ਜਗ੍ਹਾ ਹੀ ਬਾਰਿਸ਼ ਹੋਈ। ਪਟਿਆਲਾ ਵਿਚ ਤਾਂ ਰਾਤ ਵੇਲੇ ਗੜੇਮਾਰੀ ਵੀ ਹੋਈ ਸੀ, ਜਿਸ ਮਗਰੋਂ ਮੌਸਮ ਥੋੜ੍ਹਾ ਠੰਡਾ ਹੋ ਗਿਆ। ਇਸੇ ਤਰ੍ਹਾਂ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਹਨੇਰੀ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕੱਲ੍ਹ ਯਾਨੀ 3 ਮਈ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਝੇ ਤੇ ਮਾਲਵੇ ਦੇ 4-5 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਭਰ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪਰ੍ਹੋ - ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਤੜਕਸਾਰ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
4 ਮਈ ਨੂੰ ਫਿਰੋਜ਼ਪੁਰ, ਮੋਗਾ ਤੇ ਬਰਨਾਲਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਦਿਨ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਦੀ ਗਿਰਾਵਟ ਆ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਣੀਆਂ ਦੇ ਮੁੱਦੇ 'ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, CM ਮਾਨ ਵਲੋਂ ਸੱਦੀ ਆਲ ਪਾਰਟੀ ਮੀਟਿੰਗ ਸ਼ੁਰੂ
NEXT STORY