ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਹਫ਼ਤੇ ਹੋਈ ਬਾਰਿਸ਼ ਨਾਲ ਲੋਕਾਂ ਨੂੰ ਤਪਦੀ ਗਰਮੀ ਅਤੇ ਲੂ ਤੋਂ ਥੋੜ੍ਹੀ ਰਾਹਤ ਮਿਲੀ ਸੀ। ਇਸ ਵਿਚਾਲੇ ਵਿਭਾਗ ਨੇ ਅੱਜ ਫ਼ਿਰ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ 3 ਦਿਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਰਹੇਗੀ ਤੇ ਤਾਪਮਾਨ ਵਿਚ ਵਾਧਾ ਨਹੀਂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰਣਗੇ ਲੰਮੇ Power Cut! ਇਨ੍ਹਾਂ ਸ਼ਹਿਰਾਂ 'ਚ ਬੰਦ ਰਹੇਗੀ ਬਿਜਲੀ
ਭਾਰਤ ਮੌਸਮ ਵਿਗਿਆਨ ਕੇਂਦਰ ਵੱਲੋਂ 9 ਮਈ ਤਕ ਸੂਬੇ ਵਿਚ ਹਨੇਰੀ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਅਤੇ ਕੱਲ੍ਹ ਲਈ ਵਿਭਾਗ ਨੇ ਕਈ ਜ਼ਿਲ੍ਹਿਆਂ 'ਚ ਓਰੇਂਜ ਤਾਂ ਕਈਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਅੱਜ ਸੂਬੇ ਭਰ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਮੀਂਹ ਦੇ ਨਾਲ-ਨਾਲ ਹਨੇਰੀ-ਤੂਫ਼ਾਨ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮਾਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ Filmy Scene ਵਾਂਗ ਲਿਆ ਵੱਡਾ ਐਕਸ਼ਨ! ਵੇਖੋ ਮੌਕੇ ਦੀ ਵੀਡੀਓ
ਕੱਲ੍ਹ ਯਾਨੀ 5 ਮਈ ਨੂੰ ਵੀ ਸੂਬੇ ਭਰ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਨਵਾਂਸ਼ਹਿਰ 'ਚ ਮੀਂਹ ਦਾ ਅਸਰ ਸਭ ਤੋਂ ਵੱਧ ਦਿਸੇਗਾ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਵੱਲੋਂ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਾਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਸਰਹੱਦ 'ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning
ਦਰਅਸਲ, ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋ ਰਿਹਾ ਹੈ। ਇਸ ਦਾ ਪ੍ਰਭਾਅ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ 9 ਮਈ ਤਕ ਸੂਬੇ ਵਿਚ ਮੀਂਹ-ਹਨੇਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 4-5 ਮਈ ਦੇ ਓਰੇਂਜ ਅਲਰਟ ਤੋਂ ਇਲਾਵਾ ਵਿਭਾਗ ਵੱਲੋਂ 9 ਮਈ ਤਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿਚ ਹੋਰ ਵਾਧਾ ਨਹੀਂ ਹੋਵੇਗਾ ਤੇ ਇਸ ਤੋਂ ਬਾਅਦ ਇਕ ਵਾਰ ਫ਼ਿਰ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ
NEXT STORY