ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਕੁਝ ਦਿਨ ਤੋਂ ਪੈ ਰਹੀ ਤਪਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਨੇ ਪੂਰਾ ਹਫ਼ਤਾ ਸੂਬੇ ਵਿਚ ਕਈ ਥਾਈਂ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ
ਮੌਸਮ ਵਿਭਾਗ ਵੱਲੋਂ 18 ਤੋਂ 24 ਮਈ ਤਕ ਸੂਬੇ ਦੇ ਮੌਸਮ ਦੀ ਪੇਸ਼ਨਗੋਈ ਕੀਤੀ ਗਈ ਹੈ ਤੇ ਇਸ ਪੂਰੇ ਹਫ਼ਤੇ ਸੂਬੇ ਵਿਚ ਮੀਂਹ-ਹਨੇਰੀ ਦਾ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਰੂਪਨਗਰ, ਐੱਸ.ਏ.ਐੱਸ.ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਮੀਂਹ ਦੇ ਅਸਾਰ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਦੀ ਵੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਸੇ ਤਰ੍ਹਾਂ ਭਲਕੇ ਯਾਨੀ 20 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਵਿਚ ਮੀਂਹ-ਹਨੇਰੀ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਇਸ ਦੌਰਾਨ ਸੂਬੇ ਵਿਚ ਬਾਕੀ ਥਾਵਾਂ 'ਤੇ ਮੌਸਮ ਸਾਫ਼ ਰਹੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ

ਇਸ ਤੋਂ ਇਲਾਵਾ 21 ਅਤੇ 22 ਨੂੰ ਮਾਲਵੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ-ਹਨੇਰੀ ਦੀ ਸੰਭਾਵਨਾ ਦੇ ਚਲਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਦੋਆਬੇ ਤੇ ਮਾਝੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY