ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ 'ਚ ਲਗਾਤਾਰ ਤਬਦੀਲੀਆਂ ਆ ਰਹੀਆਂ ਹਨ। ਬੀਤੇ ਦਿਨੀਂ ਪਏ ਮੀਂਹ ਤੇ ਗੜਿਆਂ ਕਾਰਨ ਤਾਪਮਾਨ ਵਿਚ ਹਲਕੀ ਗਿਰਾਵਟ ਆਈ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਪਿਛਲੇ 24 ਘੰਟਿਆਂ ਅੰਦਰ ਸੂਬੇ ਦੇ ਔਸਤਨ ਤਾਪਮਾਨ ਵਿਚ 4.6 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਠਿੰਡਾ ਤੇ ਅਬੋਹਰ ਵਿਚ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮਾਝੇ ਤੇ ਦੋਆਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ-ਹਨੇਰੀ ਦੀ ਸੰਭਾਵਨਾ ਹੈ। ਵਿਭਾਗ ਨੇ ਪੂਰਾ ਹਫ਼ਤਾ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਥੇ ਹੀ ਮਾਲਵੇ ਵਿਚ ਫ਼ਿਲਹਾਲ ਗਰਮੀ ਦਾ ਅਸਰ ਜਾਰੀ ਰਹੇਗਾ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ. ਨਗਰ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇੱਥੇ ਹਨੇਰੀ-ਤੂਫ਼ਾਨ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਿੱਖਿਆ ਵਿਭਾਗ ਦਾ ਸਖ਼ਤ ਰੁਖ਼! ਸਕੂਲਾਂ ਨੂੰ ਮਿਲ ਗਈ 2 ਦਿਨ ਦੀ ਡੈੱਡਲਾਈਨ, ਛੇਤੀ ਕਰੋ ਇਹ ਕੰਮ

ਦੂਜੇ ਪਾਸੇ ਅੱਜ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ, ਸਗੋਂ ਇੱਥੇ ਲੂ ਅਤੇ Warm Night Alert ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚ ਸੁੱਤਾ ਪਿਆ ਸੀ ਪਰਿਵਾਰ, ਨਾਲ ਦੇ ਕਮਰੇ 'ਚ ਚੋਰ ਕਰ ਗਏ ਲੱਖਾਂ ਦੀ ਚੋਰੀ
NEXT STORY