ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਵਿਚ ਲਗਾਤਾਰ ਤਬਦੀਲੀਆਂ ਆ ਰਹੀਆਂ ਹਨ। ਬੀਤੇ ਦਿਨੀਂ ਕਈ ਥਾਈਂ ਚੱਲੀ ਹਨੇਰੀ ਅਤੇ ਫ਼ਿਰ ਹੋਈ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਮਗਰੋਂ ਅੱਜ ਸਵੇਰ ਤੋਂ ਫ਼ਿਰ ਕਈ ਪਾਸੇ ਧੁੱਪ ਖਿੜੀ ਹੋਈ ਹੈ ਤੇ ਲੋਕ ਫ਼ਿਰ ਪਸੀਨੋ ਪਸੀਨੀ ਹੋ ਰਹੇ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਨਵੀਂ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ
ਭਾਰਤੀ ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤ ਤਾਪਮਾਨ ਵਿਚ 1.3 ਡਿਗਰੀ ਗਿਰਾਵਟ ਆਈ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ਵਿਚ 2.5 ਡਿਗਰੀ ਤਕ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿਚ ਫ਼ਿਰ ਵੀ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ। ਜੋ ਸੂਬੇ ਵਿਚ ਸਭ ਤੋਂ ਵੱਧ ਸੀ। ਇਸ ਵਾਰ ਨੌਤਪਾ ਦਾ ਵੀ ਅਸਰ ਓਨਾ ਜ਼ਿਆਦਾ ਵੇਖਣ ਨੂੰ ਨਹੀਂ ਮਿਲਿਆ। ਬਠਿੰਡਾ ਤੋਂ ਇਲਾਵਾ ਬਾਕੇ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਗਿਆ ਸੀ। ਵਿਭਾਗ ਮੁਤਾਬਕ ਅਗਲੇ 2-3 ਦਿਨ ਤਾਪਮਾਨ ਵਿਚ ਜ਼ਿਆਦਾ ਤਬਦੀਲੀ ਨਹੀਂ ਆਵੇਗੀ ਤੇ ਉਸ ਤੋਂ ਬਾਅਦ ਗਰਮੀ ਫ਼ਿਰ ਵਧੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ 3 ਤੇ 4 ਜੂਨ ਨੂੰ ਸੂਬੇ ਵਿਚ ਕਈ ਥਾਈਂ ਬਰਸਾਤ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਅਸਮਾਨੀ ਬਿਜਲੀ ਅਤੇ ਹਨੇਰੀ-ਤੂਫ਼ਾਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਵਿਭਾਗ ਵੱਲੋਂ ਅੱਜ ਬਠਿੰਡਾ, ਮੁਕਤਸਰ, ਫਾਜ਼ਿਲਕਾ ਤੇ ਮਾਨਸਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਐੱਸ.ਏ.ਐੱਸ.ਨਗਰ, ਪਟਿਆਲਾ, ਸੰਗਰੂਰ, ਮੋਗਾ, ਬਰਨਾਲਾ, ਫ਼ਰੀਦਕੋਟ ਅਤੇ ਫਿਰੋਜ਼ਪੁਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਲਿਆ ਵੱਡਾ ਫੈਸਲਾ, ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ 'ਚ...
NEXT STORY