ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੇ ਲੂ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਹਾਲਾਂਕਿ ਬੀਤੀ ਸ਼ਾਮ ਚੱਲੀ ਹਨੇਰੀ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਦੁਆਈ ਹੈ, ਪਰ ਮੌਸਮ ਵਿਭਾਗ ਵੱਲੋਂ ਅੱਜ ਵੀ 6 ਜ਼ਿਲ੍ਹਿਆਂ ਵਿਚ ਲੂ ਦਾ Red Alert ਜਾਰੀ ਕੀਤਾ ਗਿਆ ਹੈ। ਉੱਥੇ ਹੀ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਇਸ ਪੂਰੇ ਹਫ਼ਤੇ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਿੰਡ ਕੋਟਲੀ ਦੇ ਵਿਅਕਤੀ ਦੀ ਹੋਈ ਮੌਤ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ 46 ਡਿਗਰੀ ਤਾਪਮਾਨ ਦੇ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਉੱਥੇ ਹੀ ਸਭ ਤੋਂ ਘੱਟ ਤਾਪਮਾਨ ਪਠਾਨਕੋਟ ਵਿਚ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ। ਸ਼ਾਮ ਵੇਲੇ ਚੱਲੀਆਂ ਹਵਾਵਾਂ ਕਾਰਨ ਤਾਪਮਾਨ ਵਿਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ 2 ਦਿਨ ਵੱਧ ਤੋਂ ਵੱਧ ਤਾਪਮਾਨ ਵਿਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਤੇ ਫ਼ਿਰ 2 ਤੋਂ 4 ਡਿਗਰੀ ਤਕ ਗਿਰਾਵਟ ਆਵੇਗੀ।

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿਚ ਲੂ ਦਾ Red Alert ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਐੱਸ.ਏ.ਐੱਸ.ਨਗਰ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਵੀ ਲੂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਸਾਰਿਆਂ ਜ਼ਿਲ੍ਹਿਆਂ ਵਿਚ ਹੀ Warm Night Alert ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਹੈਰਾਨ ਕਰਨ ਵਾਲੇ ਖ਼ੁਲਾਸੇ
ਪੂਰਾ ਹਫ਼ਤਾ ਹੋਵੇਗੀ ਬਰਸਾਤ
ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੂਰਾ ਹਫ਼ਤਾ ਮੀਂਹ-ਹਨੇਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ, ਕੱਲ੍ਹ ਯਾਨੀ 15 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਅਤੇ 16 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਇਸ ਨਾਲ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਿੰਡ ਕੋਟਲੀ ਦੇ ਵਿਅਕਤੀ ਦੀ ਹੋਈ ਮੌਤ
NEXT STORY