ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਸਵੇਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ 'ਤੇ ਸੜਕਾਂ 'ਤੇ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉੱਥੇ ਹੀ ਅੱਜ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਵੀ ਖ਼ਤਮ ਹੋ ਗਈਆਂ ਹਨ ਤੇ ਅੱਜ ਪਹਿਲੇ ਦਿਨ ਸਕੂਲ ਲੱਗਣ ਜਾ ਰਹੇ ਹਨ। ਮੀਂਹ ਕਾਰਨ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ ਵੀ ਘੱਟ ਰਹਿ ਸਕਦੀ ਹੈ। ਹਾਲਾਂਕਿ ਅੱਜ ਸਵੇਰੇ ਕਈ ਵਿਦਿਆਰਥੀ ਮੀਂਹ ਵਿਚ ਸਕੂਲ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸਵੇਰੇ ਸਾਢੇ 10 ਵਜੇ ਤਕ ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ ਜਤਾਈ ਗਈ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪਠਾਨਕੋਟ, ਰੂਪਨਗਰ, ਪਟਿਆਲਾ, ਐੱਸ.ਏ.ਐੱਸ. ਨਗਰ, ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ
ਸੂਬੇ ਵਿਚ ਲਗਾਤਾਰ ਹੋ ਰਹੀ ਬਰਸਾਤ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸ ਵੇਲੇ ਸਾਰੇ ਜ਼ਿਲ੍ਹਿਆਂ ਵਿਚ ਹੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਹੇਠਾਂ ਚੱਲ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਇਸ ਪੂਰੇ ਹਫ਼ਤੇ ਲਈ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ
NEXT STORY