ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਇਸ ਵੇਲੇ ਮਾਨਸੂਨ ਦੇ ਨਾਲ-ਨਾਲ ਪੱਛਮੀ ਪ੍ਰਭਾਅ ਵੀ ਸਰਗਰਮ ਹੈ। ਇਸ ਕਾਰਨ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਦਾ ਦੌਰ ਜਾਰੀ ਹੈ। ਇਸੇ ਤਹਿਤ ਵਿਭਾਗ ਵੱਲੋਂ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 14 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਅਤੇ ਹਨੇਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਉਂਝ ਤਾਂ ਅੱਜ ਪੂਰੇ ਸੂਬੇ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ, ਪਰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿਚ ਮੀਂਹ ਦਾ ਅਸਰ ਸਭ ਤੋਂ ਵੱਧ ਵੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਦੇ ਨਾਲ-ਨਾਲ ਵਿਭਾਗ ਨੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਵਿਚ ਅਸਮਾਨੀ ਬਿਜਲੀ ਤੇ ਹਨੇਰੀ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ, ਪਰ ਉੱਥੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ (ਵੀਡੀਓ)
NEXT STORY