ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸਰਗਰਮ ਚੱਲ ਰਿਹਾ ਮਾਨਸੂਨ ਤੇ ਪੱਛਮੀ ਗੜਬੜੀ ਦਾ ਅਸਰ ਅੱਜ ਤੋਂ ਥੋੜ੍ਹਾ ਮੱਠਾ ਪੈਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸੂਬੇ ਵਿਚ ਹੋ ਰਹੀਆਂ ਬਰਸਾਤਾਂ ਦਾ ਸਿਲਸਿਲਾ ਥੋੜ੍ਹਾ ਢਿੱਲਾ ਪੈ ਸਕਦਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਵਿਚ ਟਾਂਵੀਆਂ-ਟਾਂਵੀਆਂ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਬੀਤੀ ਦੇਰ ਰਾਤ ਸੂਬੇ ਵਿਚ ਕਈ ਥਾਵਾਂ 'ਤੇ ਬਰਸਾਤ ਹੋਈ ਸੀ, ਪਰ ਅੱਜ ਸਵੇਰ ਤੋਂ ਹੀ ਜ਼ਿਆਦਾਤਰ ਇਲਾਕਿਆਂ ਵਿਚ ਧੁੱਪ ਖਿੜੀ ਹੋਈ ਹੈ। ਸੂਬੇ ਦੇ ਤਾਪਮਾਨ ਵਿਚ ਵੀ ਇਕ ਵਾਰ ਫ਼ਿਰ ਵਾਧਾ ਹੋਣ ਲੱਗ ਪਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦਾ ਐਕਸ਼ਨ! ਪੰਜਾਬ ਪੁਲਸ ਦੀ Lady ਇੰਸਪੈਕਟਰ ਗ੍ਰਿਫ਼ਤਾਰ

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.2 ਡਿਗਰੀ ਦਾ ਵਾਧਾ ਆਇਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਜਿਹੜਾ ਤਾਪਮਾਨ ਪਹਿਲਾਂ 30 ਡਿਗਰੀ ਦੇ ਕਰੀਬ ਚੱਲ ਰਿਹਾ ਸੀ, ਉਹ ਹੁਣ 35 ਦੇ ਨੇੜੇ ਪਹੁੰਚ ਚੁੱਕਿਆ ਹੈ। 36.7 ਡਿਗਰੀ ਤਾਪਮਾਨ ਦੇ ਨਾਲ ਬਠਿੰਡਾ ਸਭ ਤੋਂ ਗਰਮ ਰਿਹਾ। ਬਾਰਿਸ਼ ਨਾ ਹੋਣ 'ਤੇ ਤਾਪਮਾਨ ਵਿਚ ਹੋਰ ਵਾਧਾ ਹੋਣ ਦੀ ਵੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ 2 ਮੰਤਰੀਆਂ ਖਿਲਾਫ਼ FIR ਦਰਜ ਹੋਣ 'ਤੇ CM ਮਾਨ ਦਾ ਵੱਡਾ ਬਿਆਨ
ਆਉਣ ਵਾਲੇ ਦਿਨਾਂ ਦੌਰਾਨ ਹਲਕੀ ਬਾਰਿਸ਼ ਦੀ ਸੰਭਾਵਨਾ, ਕੋਈ ਅਲਰਟ ਨਹੀਂ
ਭਾਰਤੀ ਮੌਸਮ ਵਿਗਿਆ ਕੇਂਦਰ ਮੁਤਾਬਕ ਅੱਜ ਤੋਂ ਸੂਬੇ ਵਿਚ ਮੀਂਹ-ਹਨੇਰੀ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਕਈ ਜ਼ਿਲ੍ਹਿਆਂ ਵਿਚ ਟਾਂਵੀਆਂ-ਟਾਂਵੀਆਂ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ 17 ਜੁਲਾਈ ਤਕ ਸੂਬੇ ਵਿਚ ਬਾਰਿਸ਼ ਜਾਂ ਹਨੇਰੀ-ਤੂਫ਼ਾਨ ਬਾਰੇ ਫ਼ਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਖ਼ਾਸ ਤੌਰ 'ਤੇ ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਦੀ ਟੀਮ ਨੂੰ ਮਿਲੀ ਸਫਲਤਾ, ਸਸਤੀ ਸ਼ਰਾਬ ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ’ਚ ਭਰ ਕੇ ਵੇਚਣ ਵਾਲੇ ਕਾਬੂ
NEXT STORY