ਲੁਧਿਆਣਾ/ਜਲੰਧਰ: ਪੰਜਾਬ ਭਰ ਵਿਚ ਬਾਰਿਸ਼ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਦੋ ਦਿਨ ਦੀ ਰਾਹਤ ਮਗਰੋਂ, ਪਰ ਕੱਲ੍ਹ ਤੋਂ ਦੁਬਾਰਾ ਸ਼ੁਰੂ ਹੋਈ ਬਰਸਾਤ ਨੇ ਇਕ ਵਾਰ ਫਿਰ ਤੋਂ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਜਿੱਥੇ ਪੰਜਾਬ ਵਿਚ ਹਜ਼ਾਰਾਂ ਪਿੰਡ ਹੜ੍ਹ ਦੀ ਲਪੇਟ ਵਿਚ ਆ ਚੁੱਕੇ ਹਨ। ਉੱਥੇ ਹੀ ਇਕ ਵਾਰ ਫਿਰ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਚੁੱਕਾ ਹੈ। ਇੰਨਾ ਹੀ ਨਹੀਂ ਮੌਸਮ ਵਿਗਿਆਨੀਆਂ ਵੱਲੋਂ ਆਉਣ ਵਾਲੇ ਦਿਨਾਂ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕਈ ਇਲਾਕਿਆਂ ਲਈ ਰੈੱਡ ਅਤੇ ਕਈਆਂ ਲਈ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਪਿਛਲੇ 55 ਸਾਲ ਦੇ ਰਿਕਾਰਡ ਤੋੜੇ ਹਨ ਅਤੇ ਬੀਤੇ ਦਿਨ 55 ਸਾਲਾਂ ਵਿਚ ਦੂਜੀ ਵਾਰ ਸਭ ਤੋਂ ਵੱਧ ਬਰਸਾਤ ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਕਰਨ ਤਾਪਮਾਨ ਵਿਚ ਜ਼ਰੂਰ ਗਿਰਾਵਟ ਆਈ ਹੈ, ਪਰ ਆਉਣ ਵਾਲੇ ਦਿਨਾਂ ਵਿਚ ਫਿਰ ਤੋਂ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਤੇ ਕੱਲ੍ਹ ਲਈ ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਨੌਰਥਨ ਜਿਲ੍ਹਿਆਂ ਲਈ ਓਰੇਂਜ ਅਤੇ ਬਾਕੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵਿਚ ਪਾਣੀ ਦੀ ਨਿਕਾਸੀ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਤੇ ਬਾਹਰ ਘੁੰਮਣ ਫਿਰਨ ਦਾ ਪ੍ਰੋਗਰਾਮ ਮੌਸਮ ਦੇਖ ਕੇ ਹੀ ਬਣਾਉਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੰਜਾਬ 'ਚ 5 ਹਜ਼ਾਰ ਰੁਪਏ ਪਿੱਛੇ ਕਤਲ!
NEXT STORY