ਜਲੰਧਰ (ਵੈੱਬ ਡੈਸਕ): ਇਕ ਪਾਸੇ ਜਿੱਥੇ ਪੰਜਾਬ ਦੇ ਬਹੁਤ ਸਾਰੇ ਇਲਾਕੇ ਹੜ੍ਹ ਤੇ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਹਨ, ਉੱਥੇ ਹੀ ਇਸ ਦੌਰਾਨ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ 4-5 ਦਿਨਾਂ ਲਈ ਮੀਂਹ-ਹਨੇਰੀ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜ਼ਰੂਰ ਹੈ, ਪਰ ਪਿਛਲੇ ਕੁਝ ਦਿਨਾਂ ਵਾਂਗ ਲਗਾਤਾਰ ਮੀਂਹ ਪੈਣ ਜਾਂ ਭਾਰੀ ਬਰਸਾਤ ਦੀ ਸੰਭਾਵਨਾ ਬਹੁਤ ਘੱਟ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਮੌਸਮ ਵਿਭਾਗ ਮੁਤਾਬਕ ਹੁਣ 8 ਸਤੰਬਰ ਤਕ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਨਹੀਂ ਹੈ। ਉੱਥੇ ਹੀ 9 ਸਤੰਬਰ ਤੋਂ ਫ਼ਿਰ ਕਈ ਇਲਾਕਿਆਂ ਵਿਚ ਤੇਜ਼ ਬਰਸਾਤ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਉਂਝ ਤਾਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਹਲਕੀ ਬਰਸਾਤ ਦੀ ਸੰਭਾਵਨਾ ਹੈ, ਪਰ ਕਿਸੇ ਵੀ ਇਲਾਕੇ ਵਿਚ ਤੇਜ਼ ਮੀਂਹ ਜਾਂ ਅਸਮਾਨੀ ਬਿਜਲੀ ਦਾ ਅਲਰਟ ਨਹੀਂ ਹੈ। ਇਸੇ ਤਰ੍ਹਾਂ ਕੱਲ੍ਹ ਤੋਂ ਤਰਨਤਾਰਨ ਤੋਂ ਇਲਾਵਾ ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਵੀ ਨਹੀਂ ਹੈ। ਹਾਲਾਂਕਿ ਬਾਕੀ ਇਲਾਕਿਆਂ ਵਿਚ ਹਲਕੀ ਬਰਸਾਤ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
NEXT STORY