ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਤੋਂ ਮੌਸਮ ਨਵੀਂ ਕਰਵਟ ਲੈਣ ਜਾ ਰਿਹਾ ਹੈ। ਅੱਜ ਸੂਬੇ ਵਿਚ ਮਾਨਸੂਨ ਦਾ ਆਖ਼ਰੀ ਦਿਨ ਹੈ, ਯਾਨੀ ਸੂਬੇ ਵਿਚ ਬੀਤੇ ਦਿਨਾਂ ਦੌਰਾਨ ਲਗਾਤਾਰ ਹੋਈਆਂ ਬਰਸਾਤਾਂ ਦਾ ਦੌਰ ਮੁੱਕਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹੁਣ ਅਗਲੇ ਕੁਝ ਦਿਨ ਮੌਸਮ ਖ਼ੁਸ਼ਕ ਰਹੇਗਾ ਤੇ ਕਿਸੇ ਵੀ ਜ਼ਿਲ੍ਹੇ ਵਿਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਵਿਭਾਗ ਵੱਲੋਂ ਅਗਲੇ ਹਫ਼ਤੇ ਮੀਂਹ ਬਾਰੇ ਕੋਈ ਅਲਰਟ ਵੀ ਜਾਰੀ ਨਹੀਂ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਬੀਤੀ ਸ਼ਾਮ ਤੋਂ ਪੰਜਾਬ ਵਿਚ ਬੱਦਲਵਾਹੀ ਤੇ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ ਤੇ ਕਈ-ਕਈ ਥਾਵਾਂ 'ਤੇ ਹਲਕੀ ਬਰਸਾਤ ਵੀ ਹੋਈ। ਇਸ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆਈ। ਵਿਭਾਗ ਮੁਤਾਬਕ ਸੂਬੇ ਵਿਚੋਂ ਸਭ ਤੋਂ ਜ਼ਿਆਦਾ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਮਾਨਸਾ ਵਿਚ ਦਰਜ ਕੀਤਾ ਗਿਆ। ਉੱਥੇ ਹੀ ਘੱਟੋ-ਘੱਟ ਤਾਪਮਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 1.3 ਡਿਗਰੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ 20.1 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਠੰਡਾ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਲਾਜ਼ਮਾਂ ਲਈ ਆ ਗਏ ਸਖ਼ਤ ਹੁਕਮ! ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
NEXT STORY