ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿਚ ਇਸ ਵੇਲੇ ਸੀਤ ਲਹਿਰ ਦਾ ਜ਼ੋਰ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਅੱਜ ਵੀ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ 0.2°C ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ।
ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿਚ 2.8°C ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28.3°C ਰਿਹਾ। ਮੌਸਮ ਵਿਭਾਗ ਅਨੁਸਾਰ, ਪਟਿਆਲਾ ਨੂੰ ਛੱਡ ਕੇ, ਸਾਰੇ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 10°C ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਹਿਮਾਚਲ ਤੋਂ ਆ ਰਹੀਆਂ ਹਵਾਵਾਂ ਕਾਰਨ ਰੋਪੜ ਦਾ ਘੱਟੋ-ਘੱਟ ਤਾਪਮਾਨ 3.6°C ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਤਾਪਮਾਨ ਵਿਚ 0.3°C ਦੀ ਗਿਰਾਵਟ ਆਈ ਅਤੇ ਇਹ 8.6°C ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 6.1°C, ਲੁਧਿਆਣਾ ਵਿਚ 9.2°C, ਪਠਾਨਕੋਟ ਵਿਚ 5.6°C, ਬਠਿੰਡਾ ਵਿਚ 5.8°C, ਅਤੇ ਗੁਰਦਾਸਪੁਰ ਵਿਚ 3.8°C ਤਾਪਮਾਨ ਦਰਜ ਕੀਤਾ ਗਿਆ। ਸੀਤ ਲਹਿਰ ਕਾਰਨ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਜਲੰਧਰ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਵਿਚ ਲੋਕਾਂ ਨੂੰ ਅਲਰਟ ਰਹਿਣ ਦੀ ਲੋੜ ਹੈ।

ਅਗਲੇ 7 ਦਿਨਾਂ ਦਾ ਮੌਸਮ
ਮੌਸਮ ਵਿਭਾਗ ਦੇ ਮੁਤਾਬਕ, ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਬਾਰਿਸ਼ ਦੇ ਆਸਾਰ ਨਹੀਂ ਹਨ। ਸੂਬੇ ਦੇ ਕੁਝ ਇਲਾਕਿਆਂ ਵਿਚ ਹਲਕਾ ਤੋਂ ਦਰਮਿਆਨਾ ਕੋਹਰਾ ਛਾ ਸਕਦਾ ਹੈ। ਆਉਣ ਵਾਲੇ ਕੁਝ ਦਿਨਾਂ ਵਿਚ ਰਾਤ ਦਾ ਤਾਪਮਾਨ ਕਰੀਬ 2°C ਤੱਕ ਹੋਰ ਹੇਠਾਂ ਡਿੱਗ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿਚ ਹੌਲੀ-ਹੌਲੀ 2-4°C ਦਾ ਵਾਧਾ ਹੋਣ ਦੀ ਉਮੀਦ ਹੈ।
ਖੇਤਾਂ ’ਚ ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਮੌਤ
NEXT STORY