ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲੈਣ ਜਾ ਰਿਹਾ ਹੈ ਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ 4 ਦਿਨ ਸੂਬੇ ਦੇ ਕਈ ਇਲਾਕਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਹਲਕੀ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਨ੍ਹਾਂ 9 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 27, 28 ਅਤੇ 29 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 28 ਅਤੇ 29 ਜੂਨ ਨੂੰ ਵੀ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਤੇਜ਼ ਹਨੇਰੀ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਬਰਸਾਤਾਂ ਦਾ ਇਹ ਦੌਰ 1 ਜੁਲਾਈ ਤਕ ਜਾਰੀ ਰਹਿਣ ਦੀ ਪੇਸ਼ੀਨਗੋਈ ਹੈ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿਚ 3 ਤੋਂ 5 ਡਿਗਰੀ ਤਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਮੌਸਮ ਵਿਚ ਤਬਦੀਲੀ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।
ਵਿਸ਼ਵ 'ਚ ਚੌਥਾ ਸਥਾਨ ਹਾਸਲ ਕਰਨ ਵਾਲਾ ਪੰਜਾਬ ਦਾ ਪੈਰਾ-ਐਥਲੀਟ ਬਲਜਿੰਦਰ ਸਿੰਘ ਬਾਮ ਸਰਕਾਰੀ ਸਹੂਲਤਾਂ ਤੋਂ ਵਾਂਝਾ
NEXT STORY