ਜਲੰਧਰ (ਪੁਨੀਤ)- ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ ’ਤੇ ਹਲਕਾ ਮੀਂਹ ਅਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲੀਆਂ ਪਰ ਹੁੰਮਸ ਕਾਰਨ ਲੋਕਾਂ ਨੂੰ ਕੋਈ ਖ਼ਾਸ ਰਾਹਤ ਨਹੀਂ ਮਿਲ ਸਕੀ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਲਈ ਦੋਵਾਂ ਸੂਬਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਵੀਰਵਾਰ ਨੂੰ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 1.9 ਡਿਗਰੀ ਸੈਲਸੀਅਸ ਅਤੇ ਹਰਿਆਣਾ ਵਿਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਦਾ ਔਸਤਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਅਤੇ ਹਰਿਆਣਾ ਦਾ 3.3 ਡਿਗਰੀ ਸੈਲਸੀਅਸ ਵੱਧ ਰਿਹਾ। ਪੰਜਾਬ ਵਿਚ ਸਭ ਤੋਂ ਵੱਧ 41 ਡਿਗਰੀ ਸੈਲਸੀਅਸ ਤਾਪਮਾਨ ਪਟਿਆਲਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿਚ 40, ਲੁਧਿਆਣਾ ਵਿਚ 39, ਮੋਹਾਲੀ ਵਿਚ 38.5, ਪਠਾਨਕੋਟ ਵਿਚ 36.2 ਅਤੇ ਅੰਮ੍ਰਿਤਸਰ ਵਿਚ 35 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਗਰਜ-ਚਮਕ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।
ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
NEXT STORY