ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਣ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਮਿਸਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਮਹਾਮਾਰੀ ਦੀ ਸਥਿਤੀ ਵਿਚ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿ ਸਾਰੇ ਵਿਭਾਗ ਸੂਬੇ ਦੇ ਵਾਤਾਵਰਣ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਦੇਣ।
ਉਹ ਇਥੇ ਸੂਬੇ ਵਿਚ ਵਾਤਾਵਰਣ ਯੋਜਨਾ ਤਹਿਤ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਸਬੰਧੀ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਖੇਤੀਬਾੜੀ ਵਿਭਾਗ ਨੇ ਦੱਸਿਆ ਕਿ ਝੋਨੇ ਵਰਗੀਆਂ ਲੰਬੇ ਸਮੇਂ ਵਾਲੀਆਂ ਫ਼ਸਲਾਂ ਦਾ ਥਾਂ ਛੋਟੇ ਸਮੇਂ ਵਾਲੀਆਂ ਵਿਭਿੰਨ ਕਿਸਮਾਂ ਜਿਵੇਂ ਮੱਕੀ, ਕਪਾਹ ਅਤੇ ਬਾਗਬਾਨੀ ਨਾਲ ਸਬੰਧਤ ਹੋਰ ਫ਼ਸਲਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਸਬੰਧੀ ਸਾਰੇ ਯਤਨ ਕੀਤੇ ਜਾ ਰਹੇ ਹਨ।
ਲੇਬਰ ਦੀ ਕਮੀ ਤੇ ਮਹਿੰਗੀ ਲੇਬਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਰਾਹ ਦਿਖਾਇਆ
NEXT STORY