ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ ਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਚਾਲੂ ਸਾਲ ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫ਼ਰੀਦਕੋਟ ਦੇ 343, ਫ਼ਤਹਿਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਮੋਹਾਲੀ ਦੇ 266, ਸੰਗਰੂਰ ਦੇ 155, ਮਾਲੇਰਕੋਟਲਾ ਦੇ 37 ਤੇ ਜ਼ਿਲ੍ਹਾ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ਨੋਟੀਫ਼ਿਕੇਸ਼ਨ ਜਾਰੀ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਸਰਕਾਰ ਵੱਲੋਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇਕ ਮਹੀਨਾ ਪਹਿਲਾਂ ਅਤੇ ਇਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ
NEXT STORY