ਜਲੰਧਰ/ਚੰਡੀਗੜ੍ਹ (ਧਵਨ)– ਦਿੱਲੀ ਦੇ ਚੋਣ ਨਤੀਜਿਆਂ ਪਿੱਛੋਂ ਹੁਣ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨੂੰ 1100 ਰੁਪਏ ਦੀ ਰਕਮ ਦੇਣ ਦਾ ਫੈਸਲਾ ਜਲਦ ਲੈ ਸਕਦੀ ਹੈ। 2022 ’ਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1100 ਰੁਪਏ ਦੀ ਰਕਮ ਦੇਣ ਦੀ ਗਾਰੰਟੀ ਦਿੱਤੀ ਸੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ ਦੇ ਕੇ ਇਕ ਵੱਡੀ ਗਾਰੰਟੀ ਪੂਰੀ ਕੀਤੀ ਸੀ ਪਰ ਔਰਤਾਂ ਨੂੰ ਦਿੱਤੀ ਗਾਰੰਟੀ ਅਜੇ ਪੂਰੀ ਕਰਨੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪਾਰਟੀ ਨੇਤਾਵਾਂ ਅੰਦਰ ਹੁਣ ਇਹ ਗੱਲ ਤੇਜ਼ੀ ਨਾਲ ਚੱਲ ਰਹੀ ਹੈ ਕਿ ‘ਆਪ’ ਸਰਕਾਰ ਨੂੰ ਆਪਣੀਆਂ ਸਾਰੀਆਂ ਗਾਰੰਟੀਆਂ ਜਲਦ ਤੋਂ ਜਲਦ ਪੂਰੀਆਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਵਿਰੋਧੀ ਧਿਰਾਂ ਤੋਂ ਇਨ੍ਹਾਂ ਮੁੱਦਿਆਂ ਨੂੰ ਖੋਹਿਆ ਜਾ ਸਕੇ, ਜੋ ਇਹੀ ਦੋਸ਼ ਲਾ ਰਹੀਆਂ ਹਨ ਕਿ ਪੰਜਾਬ ਵਿਚ ਹੁਣ ਤਕ ਔਰਤਾਂ ਨੂੰ 1100 ਰੁਪਏ ਦੀ ਰਕਮ ਨਹੀਂ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਸਰਕਾਰ ਨੇ ਅਜੇ ਇਹ ਵੀ ਤੈਅ ਕਰਨਾ ਹੈ ਕਿ ਕਿੰਨੀ ਸਾਲਾਨਾ ਆਮਦਨ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਦੇ ਘੇਰੇ ਵਿਚ ਸ਼ਾਮਲ ਕੀਤਾ ਜਾਵੇ। ਇਨ੍ਹਾਂ ਸਾਰੀਆਂ ਚੀਜ਼ਾਂ ਬਾਰੇ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕੋਈ ਫ਼ੈਸਲਾ ਲਏ ਜਾਣ ਦੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੰਜਾਬ ਦੇ ਮੰਤਰੀਆਂ-ਵਿਧਾਇਕਾਂ ਨੂੰ ਮਿਲਣਗੇ ਕੇਜਰੀਵਾਲ
NEXT STORY