ਜਲੰਧਰ (ਵੈੱਬ ਡੈਸਕ) : ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਪੰਜਾਬ 'ਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਹਰਾਉਣ ਲਈ ਲੋਕ ਸਭਾ ਚੋਣ ਮਿਲ ਕੇ ਲੜਨਗੇ, ਇਸ ਦੀ ਪੁਸ਼ਟੀ ਭਗਵੰਤ ਮਾਨ ਨੇ ਕੀਤੀ ਹੈ। ਪੰਜਾਬ ਕੈਬਨਿਟ ਵਲੋਂ ਗੰਨਾ ਉਤਪਾਦਕਾਂ ਅਤੇ ਨਿੱਜੀ ਸ਼ੂਗਰ ਮਿੱਲਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਸਿਟ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਝਟਕਾ
ਬਹਿਬਲ ਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਵੱਲੋਂ ਆਪਣੀ ਜ਼ਮਾਨਤ ਲਈ ਸਥਾਨਕ ਮਾਨਯੋਗ ਸੈਸ਼ਨ ਕੋਰਟ ਵਿਚ ਲਗਾਈ ਗਈ ਦਰਖਾਸਤ ਨੂੰ ਮਾਨਯੋਗ ਜ਼ਿਲਾ 'ਤੇ ਸੈਸ਼ਨ ਜੱਜ ਫ਼ਰੀਦਕੋਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
'ਆਪ' ਅਤੇ ਟਕਸਾਲੀਆਂ ਵਿਚਾਲੇ ਹੋਇਆ ਗਠਜੋੜ, ਭਗਵੰਤ ਮਾਨ ਨੇ ਕੀਤੀ ਪੁਸ਼ਟੀ
ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚਾਲੇ ਲੋਕ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦੀ ਪੁਸ਼ਟੀ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਦੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਨੇਤਾਵਾਂ ਨਾਲ ਮੀਟਿੰਗ ਹੋਈ ਸੀ
ਟਕਸਾਲੀਆਂ ਦੀ 'ਆਪ' ਨਾਲ ਯਾਰੀ ਨੇ ਖਹਿਰਾ ਦਾ ਵਧਾਇਆ 'ਪਾਰਾ'
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਚੱਲ ਰਹੀ ਗਠਜੋੜ ਦੀ ਚਰਚਾ ਦਰਮਿਆਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੱਡਾ ਹਮਲਾ ਬੋਲਿਆ ਹੈ।
ਦੋਆਬੇ 'ਚ ਧੋਖੇਬਾਜ਼ ਟਰੈਵਲ ਏਜੰਟਾਂ ਦੀ ਆਈ ਹਨੇਰੀ, 4 ਸਾਲਾਂ 'ਚ 3 ਹਜ਼ਾਰ ਨਾਮਜ਼ਦ
ਸੁਪਨਿਆਂ ਨੂੰ ਸਾਕਾਰ ਕਰਨ ਦੀ ਖਾਤਿਰ ਜ਼ਿਆਦਾਤਰ ਨੌਜਵਾਨ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜੋ ਧੋਖਾਧੜੀ ਦੇ ਸ਼ਿਕਾਰ ਹੋ ਜਾਂਦੇ ਹਨ
ਖਾਲਸਾ ਏਡ ਨੇ ਫੜੀ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਦੀ ਬਾਂਹ
ਬੀਤੇ ਦਿਨੀਂ ਪਲਵਾਮਾ 'ਚ ਸ਼ਹੀਦ ਹੋਏ ਜ਼ਿਲਾ ਮੋਗਾ ਦੇ ਕੋਟ ਈਸੇ ਖਾਂ ਦੇ ਜੈਮਲ ਸਿੰਘ ਦੇ ਪਰਿਵਾਰ ਨੂੰ ਜਿੱਥੇ ਸਰਕਾਰ ਵਲੋਂ ਮਦਦ ਦਿੱਤੀ ਜਾ ਰਹੀ ਹੈ, ਉੱਥੇ ਇਸ ਸਮੇਂ ਖਾਲਸਾ ਏਡ ਵਲੋਂ ਮ੍ਰਿਤਕ ਦੀ ਪਤਨੀ ਸੁਖਜੀਤ ਕੌਰ ਨੂੰ ਹਰ ਮਹੀਨੇ 5 ਹਜ਼ਾਰ ਰੁਪਏ ਮਹੀਨਾ ਪੈਂਨਸ਼ਨ ਦੇਣ ਲਈ ਇਕ ਪੱਤਰ ਜਾਰੀ ਕੀਤਾ ਹੈ।
ਗੰਨਾ ਉਤਪਾਦਕਾਂ ਲਈ ਪੰਜਾਬ ਕੈਬਨਿਟ ਦਾ ਅਹਿਮ ਫੈਸਲਾ
ਪੰਜਾਬ ਕੈਬਨਿਟ ਵਲੋਂ ਗੰਨਾ ਉਤਪਾਦਕਾਂ ਅਤੇ ਨਿੱਜੀ ਸ਼ੂਗਰ ਮਿੱਲਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਕੈਪਟਨ 'ਤੇ ਸੁਖਬੀਰ ਨੂੰ ਪਛਾੜ ਨਵਜੋਤ ਸਿੱਧੂ ਨੇ ਮਾਰੀ ਬਾਜ਼ੀ
ਕ੍ਰਿਕਟਰ ਤੋਂ ਸਿਆਸੀ ਲੀਡਰ ਬਣੇ ਨਵਜੋਤ ਸਿੰਘ ਸਿੱਧੂ ਟਵਿੱਟਰ 'ਤੇ ਪੂਰੀ ਤਰ੍ਹਾਂ ਛਾਏ ਹੋਏ ਹਨ। ਲਗਭਗ ਤਿੰਨ ਮਹੀਨਿਆਂ ਤੋਂ ਟਵਿੱਟਰ 'ਤੇ ਸਰਗਰਮ ਨਵਜੋਤ ਸਿੱਧੂ ਨੂੰ ਸ਼ੁੱਕਰਵਾਰ ਤਕ 5 ਲੱਖ ਤੋਂ ਵੱਧ ਲੋਕਾਂ ਨੇ ਫਾਲੋ ਕੀਤਾ।
54 ਸਾਲ 'ਚ 6ਵੀਂ ਵਾਰ ਰੱਦ ਹੋਈ ਰੀਟਰੀਟ ਸੈਰੇਮਨੀ
ਹਵਈ ਫੌਜ ਦੇ ਜਾਂਬਾਜ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਸ਼ੁੱਕਰਵਾਰ ਰਾਤ ਕਰੀਬ 58 ਘੰਟੇ ਬਾਅਦ ਪਾਕਿਸਤਾਨ ਦੀ ਗ੍ਰਿਫਤ ਵਿਚੋਂ ਰਿਹਾਅ ਹੋ ਕੇ ਭਾਰਤ ਪਹੁੰਚ ਗਏ।
'ਸਿੱਟ' ਦੇ ਨਿਸ਼ਾਨੇ 'ਤੇ ਸਾਬਕਾ ਅਕਾਲੀ ਵਿਧਾਇਕ, ਮੰਗੀ ਬਲੈਂਕੇਟ ਬੇਲ
ਕੋਟਕਪੂਰਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਖਦਸ਼ਾ ਜਤਾਇਆ ਹੈ
ਲੋਕ ਸਭਾ ਚੋਣਾਂ 2019: ਭਾਜਪਾ ਲਈ ਹਾਲਾਤ 2014 ਵਰਗੇ ਨਹੀਂ
2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਰਿੰਦਰ ਮੋਦੀ ਦੀ ਹਨੇਰੀ ਕਾਰਨ ਇਹ ਸੀਟ ਭਾਜਪਾ ਦੇ ਖਾਤੇ 'ਚ ਚਲੀ ਗਈ ਸੀ
ਚਹੁੰਕੋਣੀ ਹੋਈ ਪੰਜਾਬ ਦੀ ਸਿਆਸੀ ਲੜਾਈ
NEXT STORY