ਜਲੰਧਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਗਠਜੋੜ ਦਾ ਭਾਵੇਂ ਅਜੇ ਤਕ ਰਸਮੀ ਤੌਰ 'ਤੇ ਐਲਾਨ ਨਹੀਂ ਹੋਇਆ ਹੈ ਪਰ ਬਾਵਜੂਦ ਇਸ ਦੇ ਚੁਫੇਰਿਓਂ ਦੋਵਾਂ ਧਿਰਾਂ 'ਤੇ ਹਮਲੇ ਬੋਲੇ ਜਾ ਰਹੇ ਹਨ। ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਪੰਜਾਬ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਵਾਰ ਲੋਕ ਸਭਾ ਚੋਣ ਨਾ ਲੜਨ ਦੀ ਗੱਲ ਆਖੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਰਸਮੀ ਐਲਾਨ ਤੋਂ ਪਹਿਲਾਂ ਹੀ ਚੁਫੇਰਿਓਂ ਘਿਰਿਆ 'ਆਪ'-ਟਕਸਾਲੀ ਗਠਜੋੜ
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਗਠਜੋੜ ਦਾ ਭਾਵੇਂ ਅਜੇ ਤਕ ਰਸਮੀ ਤੌਰ 'ਤੇ ਐਲਾਨ ਨਹੀਂ ਹੋਇਆ ਹੈ ਪਰ ਬਾਵਜੂਦ ਇਸ ਦੇ ਚੁਫੇਰਿਓਂ ਦੋਵਾਂ ਧਿਰਾਂ 'ਤੇ ਹਮਲੇ ਬੋਲੇ ਜਾ ਰਹੇ ਹਨ।
'ਆਪ'-ਟਕਸਾਲੀ ਗਠਜੋੜ ਤੇ ਲੋਕ ਸਭਾ ਚੋਣਾਂ 'ਤੇ ਦੇਖੋ ਕੀ ਬੋਲੇ ਢੀਂਡਸਾ
ਸਾਬਕਾ ਵਿੱਤ ਮੰਤਰੀ ਪੰਜਾਬ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਵਾਰ ਲੋਕ ਸਭਾ ਚੋਣ ਨਾ ਲੜਨ ਦੀ ਗੱਲ ਆਖੀ ਹੈ।
'ਆਪ' ਤੇ ਟਕਸਾਲੀਆਂ ਦੇ ਗਠਜੋੜ ਤੋਂ ਸੁਖਬੀਰ ਬੇਫਿਕਰ (ਵੀਡੀਓ)
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਦਰਮਿਆਨ ਹੋਏ ਗਠਜੋੜ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ ਹੈ।
ਸੁਣੋ ਗੁਰਜੀਤ ਔਜਲਾ ਦੇ ਇਸ ਬਿਆਨ ਨੂੰ, ਫਿਰ ਦੱਸੋ ਆਪਣੀ ਰਾਏ (ਵੀਡੀਓ)
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਸ਼ਨੀਵਾਰ ਨੂੰ ਗੁਰਦਾਸਪੁਰ ਦੇ ਪਿੰਡ ਬੂਲੇਵਾਲ ਪਹੁੰਚੇ, ਜਿਥੇ ਉਨ੍ਹਾਂ ਨੇ ਪਿੰਡ 'ਚ ਚੱਲ ਰਹੇ ਖੇਡ ਟੂਰਨਾਮੈਂਟ 'ਚ ਮੁਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ।
ਚਮਕੌਰ ਸਾਹਿਬ ਵਿਖੇ ਕੈਪਟਨ 6 ਨੂੰ ਰੱਖਣਗੇ ਯੂਨੀਵਰਸਿਟੀ ਦਾ ਨੀਂਹ ਪੱਥਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਮਾਰਚ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ।
ਬੈਂਸ, ਖਹਿਰਾ, 'ਆਪ' ਤੇ ਟਕਸਾਲੀਆਂ 'ਤੇ ਬੁੱਟੀ ਦੀ ਟਿੱਪਣੀ (ਵੀਡੀਓ)
ਪੰਜਾਬ ਡੈਮੋਕ੍ਰੇਟਿਕ ਅਲਾਇੰਸ, ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੀ ਜੋੜ-ਤੋੜ ਦੀ ਸਿਆਸਤ 'ਤੇ ਲੁਧਿਆਣਾ ਤੋਂ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਟਿੱਪਣੀ ਕੀਤੀ ਹੈ।
ਅਭਿਨੰਦਨ ਤੋਂ ਬਾਅਦ ਹੁਣ ਜਵਾਨ ਸੁਜਾਨ ਸਿੰਘ ਨੂੰ ਰਿਹਾਅ ਕਰਵਾਉਣ ਦੀ ਉੱਠੀ ਮੰਗ
ਪਾਕਿਸਤਾਨ ਵੱਲੋਂ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰਨ ਤੋਂ ਬਾਅਦ 1965 ਦੀ ਯੁੱਧ ਬੰਦੀ ਦੌਰਾਨ ਪਾਕਿਸਤਾਨ 'ਚ ਬੰਦੀ ਬਣਾਏ ਗਏ ਗੁਰਦਾਸਪੁਰ ਦੇ ਪਿੰਡ ਬਰਨਾਲਾ ਦੇ ਰਹਿਣ ਵਾਲੇ ਜਵਾਨ ਸੁਜਾਨ ਸਿੰਘ ਨੂੰ ਰਿਹਾਅ ਕਰਵਾਉਣ ਦੀ ਮੰਗ ਕੀਤੀ ਹੈ।
ਬੋਲੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ, 'ਖੇਰੁੰ-ਖੇਰੁੰ ਹੋਏ ਵਿਰੋਧੀ' (ਵੀਡੀਓ)
ਵਿਰੋਧੀ ਧਿਰ ਖੇਰੁੰ-ਖੇਰੁੰ ਹੋ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ।
ਅੰਮ੍ਰਿਤਸਰ ਰੇਲ ਹਾਦਸੇ ਤੋਂ ਨਹੀਂ ਲਿਆ ਸਬਕ, ਮੁੜ ਲਾਈਨਾਂ ਨੇੜੇ ਹੋਇਆ ਸਿੱਧੂ ਦਾ ਸਮਾਗਮ (ਵੀਡੀਓ)
ਅੰਮ੍ਰਿਤਸਰ ਰੇਲ ਹਾਦਸਾ, ਉਹ ਦੁਰਘਟਨਾ ਹੈ, ਜਿਸ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਪਰ ਸ਼ਾਇਦ ਉਸ ਹਾਦਸੇ ਤੋਂ ਨਾ ਤਾਂ ਪ੍ਰਸ਼ਾਸਨ ਨੇ ਕੋਈ ਸਬਕ ਲਿਆ ਤੇ ਨਾ ਹੀ ਸਿਆਸੀ ਆਗੂਆਂ ਨੇ।
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਤੋਂ ਬਚਣ ਵਾਲੀ ਵੇਸਟ ਤੋਂ ਹੁਣ ਤਿਆਰ ਹੋਵੇਗੀ ਗੈਸ
ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਰੋਜ਼ਾਨਾ ਦਰਸ਼ਨ ਕਰਨ ਲਈ ਆਉਂਦੀ ਹੈ, ਜਿਨ੍ਹਾਂ ਦੇ ਲਈ ਪ੍ਰਬੰਧਕਾਂ ਵਲੋਂ ਵੱਡੀ ਮਾਤਰਾ 'ਚ ਲੰਗਰ ਤਿਆਰ ਕੀਤਾ ਜਾਂਦਾ ਹੈ।
ਟੋਲ ਪਲਾਜ਼ਾ ਵਾਲਿਆਂ ਦੀ ਕਰਤੂਤ, ਪੈਸੇ ਖੋਹ ਦਰੱਖਤ ਨਾਲ ਬੰਨ੍ਹਿਆ ਬੱਚਾ (ਵੀਡੀਓ)
NEXT STORY