ਜਲੰਧਰ (ਵੈੱਬ ਡੈਸਕ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੋਗਾ ਜ਼ਿਲੇ 'ਚ ਕਿੱਲੀਚਾਹਲਾਂ ਪਿੰਡ ਤੋਂ 'ਵੱਧਦਾ ਪੰਜਾਬ ਬਦਲਦਾ ਪੰਜਾਬ' ਦੇ ਨਾਂ ਨਾਲ ਮਹਾਰੈਲੀ ਕਰਕੇ ਕੀਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਾਂਗਰਸ 'ਤੇ ਤਿੱਖਾ ਵਿਅੰਗ ਕਸਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਧਰਮ ਦੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਸ਼ਵੇਤ ਮਲਿਕ ਨੇ ਨਵਜੋਤ ਸਿੱਧੂ ਤੇ ਰਾਹੁਲ ਗਾਂਧੀ ਨੂੰ ਸੁਣਾਈ ਖਰੀ-ਖੋਟੀ
ਕਾਂਗਰਸ ਪ੍ਰਧਾਨ ਰਾਹੁਲ ਵਲੋਂ ਅੱਜ ਮੋਗਾ 'ਚ ਰੈਲੀ ਕੀਤੀ ਗਈ, ਜਿਸ 'ਤੇ ਵਿਰੋਧੀਆਂ ਵਲੋਂ ਤੰਜ਼ ਕੱਸੇ ਜਾ ਰਹੇ ਹਨ।
ਮੋਦੀ ਨੇ ਹਿੰਦੋਸਤਾਨ ਦੇ ਕਿਸਾਨਾਂ ਦਾ ਇਕ ਵੀ ਰੁਪਇਆ ਮੁਆਫ ਨਹੀਂ ਕੀਤਾ: ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੋਗਾ ਜ਼ਿਲੇ 'ਚ ਕਿੱਲੀਚਾਹਲਾਂ ਪਿੰਡ ਤੋਂ 'ਵੱਧਦਾ ਪੰਜਾਬ ਬਦਲਦਾ ਪੰਜਾਬ' ਦੇ ਨਾਂ ਨਾਲ ਮਹਾਰੈਲੀ ਕਰਕੇ ਕੀਤੀ।
ਭਗਵੰਤ ਮਾਨ ਦੇ ਕੈਪਟਨ 'ਤੇ ਤੰਜ, ਧਰਮ ਦੇ ਮੁੱਦੇ 'ਤੇ ਨਾ ਕਰਨ ਸਿਆਸਤ
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਾਂਗਰਸ 'ਤੇ ਤਿੱਖਾ ਵਿਅੰਗ ਕਸਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਧਰਮ ਦੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਜਾਣੋ ਕੌਣ ਹਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸਨਕਦੀਪ! (ਵੀਡੀਓ)
ਸੁਖਪਾਲ ਖਹਿਰਾ ਵਲੋਂ ਬਣਾਈ ਗਈ ਪੰਜਾਬ ਏਕਤਾ ਪਾਰਟੀ ਕਾਫੀ ਚਰਚਾ 'ਚ ਹੈ। ਭਾਰਤੀ ਚੋਣ ਕਮਿਸ਼ਨਰ ਵਲੋਂ ਇਕ ਪਬਲਿਕ ਨੋਟਿਸ ਕੱਢਿਆ ਗਿਆ ਸੀ, ਜਿਸ 'ਚ ਸੁਖਪਾਲ ਖਹਿਰਾ ਨੂੰ ਨਹੀਂ ਸਗੋਂ ਫਰੀਦਕੋਟ ਦੇ ਸਨਕਦੀਪ ਨੂੰ ਪਾਰਟੀ ਪ੍ਰਧਾਨ ਦਿਖਾਇਆ ਗਿਆ ਹੈ।
ਨਸ਼ੇ ਦੇ ਮੁੱਦੇ 'ਤੇ ਬੋਲੇ ਕੈਪਟਨ, ਕਿਹਾ ਅਸੀਂ ਤੋੜਿਆ ਨਸ਼ਿਆਂ ਦਾ ਲੱਕ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ।
ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ
ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਨੁਰਵਾਲਾ 'ਚ ਅੱਜ ਪੰਚਾਇਤੀ ਚੋਣਾਂ ਦੀ ਰੰਜਿਸ਼ ਜੇ ਚੱਲਦਿਆਂ ਬਜ਼ਰੁਗ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਮਾਮਲਾ ਸਾਹਮਣੇ ਆਇਆ ਹੈ।
ਪੰਜਾਬੀਆਂ ਨੂੰ ਦੱਸਣ ਦੀ ਲੋੜ ਨਹੀਂ ਕਿ ਬਹਾਦੁਰੀ ਕੀ ਹੁੰਦੀ ਹੈ: ਜਾਖੜ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ।
ਪੰਜਾਬ ਹਰਿਆਣਾ ਹਾਈਕੋਰਟ ਨੇ ਆਈ.ਜੀ.ਉਮਰਾਨੰਗਲ ਨੂੰ ਦਿੱਤੀ ਬਲੈਂਕੇਟ ਬੇਲ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਗ੍ਰਿਫਤਾਰ ਕੀਤੇ ਗਏ ਆਈ.ਜੀ.ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲੈਂਕੇਟ ਬੇਲ ਦੇ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤਾ 'ਸਿੱਟ' ਦੇ ਬਾਈਕਾਟ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ 'ਸਿੱਟ' ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਰਾਹੁਲ ਗਾਂਧੀ ਦੀ ਰੈਲੀ 'ਚ ਲੱਗੇ ਭਾਜਪਾ ਦੇ ਬੈਨਰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੋਗਾ ਜ਼ਿਲੇ 'ਚ ਕਿਲੀਚਾਹਲਾਂ ਪਿੰਡ ਤੋਂ ਮਹਾਰੈਲੀ ਕਰਕੇ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤਾ 'ਸਿੱਟ' ਦੇ ਬਾਈਕਾਟ ਦਾ ਐਲਾਨ
NEXT STORY