ਜਲੰਧਰ (ਵੈੱਬ ਡੈਸਕ) : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਪੰਜਾਬ 'ਚ ਕਾਂਗਰਸ 16 ਮਾਰਚ, 2017 ਨੂੰ ਸੱਤਾ 'ਚ ਆਈ ਸੀ। ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ 'ਚ ਕੈਪਟਨ 2 ਸਾਲਾਂ ਅੰਦਰ ਸਰਕਾਰ ਵਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ ਸੁਖਪਾਲ ਖਹਿਰਾ (ਵੀਡੀਓ)
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ ਹੈ।
ਫਿਰੋਜ਼ਪੁਰ ਨਹੀਂ ਬਠਿੰਡਾ ਤੋਂ ਹੀ ਚੋਣ ਲੜਣਗੇ ਹਰਸਿਮਰਤ!
ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਮੌਜੂਦਾ ਹਲਕੇ ਬਠਿੰਡਾ ਤੋਂ ਹੀ ਲੋਕ ਸਭਾ ਚੋਣ ਲੜਨਗੇ।
ਕਾਂਗਰਸ ਦੇ 2 ਸਾਲ ਪੂਰੇ ਹੋਣ 'ਤੇ ਬੋਲੇ ਕੈਪਟਨ, 'ਨਸ਼ਿਆਂ ਖਿਲਾਫ ਲੜੀ ਵੱਡੀ ਲੜਾਈ'
ਪੰਜਾਬ 'ਚ ਕਾਂਗਰਸ 16 ਮਾਰਚ, 2017 ਨੂੰ ਸੱਤਾ 'ਚ ਆਈ ਸੀ। ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ
ਜਲੰਧਰ ਤੋਂ ਅਕਾਲੀ ਦਲ ਵੱਲੋਂ ਚਰਨਜੀਤ ਅਟਵਾਲ ਲੜਨਗੇ ਚੋਣ
ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਫਿਲੌਰ 'ਚ ਲੱਗੀ ਭਿਆਨਕ ਅੱਗ, ਕਰੀਬ 25 ਦੁਕਾਨਾਂ ਹੋਈਆਂ ਸੜ ਕੇ ਸੁਆਹ (ਤਸਵੀਰਾਂ)
ਫਿਲੌਰ ਦੇ ਜੀ. ਟੀ. ਰੋਡ ਨਜ਼ਦੀਕ ਕਲਸੀ ਨਗਰ 'ਚ ਬਣੀ ਦੁਕਾਨਾਂ ਦੀ ਮਾਰਕੀਟ ਭਿਆਨਕ ਅੱਗ ਲੱਗ ਗਈ।
ਪੰਜਾਬ ਦੀਆਂ 3 ਪਾਰਟੀਆਂ 'ਚ ਬੋਲੇਗਾ ਬਾਦਲਾਂ ਦਾ ਨਾਂ!
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਲਾਡਲਾ ਭਤੀਜਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਚਾਚੇ ਦਾ ਪੁੱਤ ਬੱਬੀ ਬਾਦਲ ਵੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਤੋਂ ਬੇਮੁੱਖ ਹੋ ਗਿਆ ਹੈ।
ਮਜੀਠੀਆ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਰਕਾਰ ਨੇ 2 ਸਾਲਾਂ 'ਚ ਆਪਣਾ ਇਕ ਵੀ ਵਾਅਦਾ ਨਹੀਂ ਕੀਤਾ
ਬਠਿੰਡਾ ਲੋਕ ਸਭਾ ਸੀਟ 'ਤੇ ਦੇਖੋ ਕੀ ਬੋਲੇ ਸਿਕੰਦਰ ਮਲੂਕਾ (ਵੀਡੀਓ)
ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਾਉਣ ਦੀ ਚਰਚਾ ਦਰਮਿਆਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਪਾਰਟੀ ਜੋ ਵੀ ਹੁਕਮ ਉਨ੍ਹਾਂ ਨੂੰ ਕਰੇਗੀ, ਉਹ ਮੰਨਣਗੇ।
ਸ਼ਗਨ ਲੈਣ ਮਗਰੋਂ ਕੈਪਟਨ 'ਤੇ ਪਹਿਲੀ ਵਾਰ ਵਰ੍ਹੀ ਬਲਜਿੰਦਰ ਕੌਰ (ਵੀਡੀਓ)
ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੈਪਟਨ ਸਰਕਾਰ ਅਤੇ ਚੋਣ ਕਮਿਸ਼ਨ 'ਤੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।
ਘਰੋਂ ਵਿਦੇਸ਼ ਲਈ ਨਿਕਲੇ ਨੌਜਵਾਨ ਦੀ ਮਿਲੀ ਲਾਸ਼
ਪਰਿਵਾਰ ਦੀ ਗਰੀਬੀ ਦੂਰ ਕਰਨ ਅਤੇ ਰੋਜ਼ੀ ਰੋਟੀ ਦੀ ਭਾਲ 'ਚ ਵਿਦੇਸ਼ ਜਾ ਰਹੇ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ।
ਬੀਬੀ ਖਾਲੜਾ ਲਈ ਖਹਿਰਾ ਨੇ ਟਕਸਾਲੀਆਂ ਅੱਗੇ ਜੋੜੇ ਹੱਥ (ਵੀਡੀਓ)
NEXT STORY