ਜਲੰਧਰ (ਵੈੱਬ ਡੈਸਕ) : ਕਾਂਗਰਸ ਵਲੋਂ ਚੰਡੀਗੜ੍ਹ ਲੋਕ ਸਭਾ ਸੀਟ ਚੋਣਾਂ ਲੜਨ ਦਾ ਨਵਜੋਤ ਕੌਰ ਸਿੱਧੂ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ ਹੈ, ਕਿਉਂਕਿ ਕਾਂਗਰਸ ਵਲੋਂ ਇੱਥੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਗਈ ਹੈ, ਜਦੋਂ ਕਿ ਬੀਬੀ ਸਿੱਧੂ ਨੂੰ ਵਾਪਸ ਪੰਜਾਬ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਲੋਕ ਸਭਾ ਚੋਣਾਂ ਦਾ ਬਿਗੁਲ ਵੱਜਣ ਦੇ ਨਾਲ-ਨਾਲ ਪੰਜਾਬ ਵਿਚ ਡੇਰਿਆਂ ਦੀ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਡੇਰਾ ਮੁਖੀ ਦਾ ਆਸ਼ਿਰਵਾਦ ਲੈਣ ਬਿਆਸ ਪਹੁੰਚੇ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਜਾਣੋ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ 'ਤੇ ਕੀ ਬੋਲੀ 'ਬੀਬੀ ਸਿੱਧੂ'
ਕਾਂਗਰਸ ਵਲੋਂ ਚੰਡੀਗੜ੍ਹ ਲੋਕ ਸਭਾ ਸੀਟ ਚੋਣਾਂ ਲੜਨ ਦਾ ਨਵਜੋਤ ਕੌਰ ਸਿੱਧੂ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ ਹੈ, ਕਿਉਂਕਿ ਕਾਂਗਰਸ ਵਲੋਂ ਇੱਥੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਗਈ ਹੈ, ਜਦੋਂ ਕਿ ਬੀਬੀ ਸਿੱਧੂ ਨੂੰ ਵਾਪਸ ਪੰਜਾਬ ਭੇਜ ਦਿੱਤਾ ਗਿਆ ਹੈ।
ਲੋਕ ਸਭਾ ਚੋਣਾਂ 'ਚ 5ਵੀਂ ਵਾਰ ਕਿਸਮਤ ਅਜ਼ਮਾਏੇਗੀ ਪ੍ਰਨੀਤ ਕੌਰ, ਜਾਣੋ ਪਿਛੋਕੜ
19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ 'ਚ ਕਾਂਗਰਸ ਵਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਪ੍ਰਨੀਤ ਕੌਰ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਗਈ ਹੈ।
ਹੁਸ਼ਿਆਰਪੁਰ 'ਚ ਕਾਂਗਰਸ ਨੇ ਡਾ. ਰਾਜ ਕੁਮਾਰ 'ਤੇ ਖੇਡਿਆ ਦਾਅ, ਜਾਣੋ ਕਿਹੋ ਜਿਹੈ ਪਿਛੋਕੜ
ਕਾਂਗਰਸ ਨੇ ਹੁਸ਼ਿਆਰਪੁਰ ਲੋਕ ਸਭਾ ਸੀਟ 'ਤੇ ਹਲਕਾ ਚੱਬੇਵਾਲ ਦੇ ਮੌਜੂਦਾ ਵਿਧਾਇਕ ਡਾ. ਰਾਜ ਕੁਮਾਰ ਨੂੰ ਮੈਦਾਨ ਵਿਚ ਉਤਾਰਿਆ ਹੈ। ਡਾ. ਰਾਜ ਕੁਮਾਰ ਐੱਸ. ਸੀ. ਡਿਪਾਰਟਮੈਂਟ ਵਿਚ ਚੇਅਰਮੈਨ ਹਨ।
ਬੱਬਰ ਖਾਲਸਾ ਨਾਲ ਸਬੰਧਿਤ ਇਕ ਹੋਰ ਵਿਅਕਤੀ ਗ੍ਰਿਫਤਾਰ
ਸਟੇਟ ਆਪਰੇਸ਼ਨ ਸੈੱਲ ਵਲੋਂ ਬੁੱਧਵਾਰ ਨੂੰ ਬੱਬਰ ਖਾਲਸਾ ਨਾਲ ਸਬੰਧਿਤ ਇਕ ਹੋਰ ਵਿਅਕਤੀ ਨੂੰ ਨਾਡਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਵੋਟਾਂ ਮੰਗਣ ਕੈਪਟਨ ਅਮਰਿੰਦਰ ਸਿੰਘ ਪਹੁੰਚੇ 'ਡੇਰਾ ਬਿਆਸ'
ਲੋਕ ਸਭਾ ਚੋਣਾਂ ਦਾ ਬਿਗੁਲ ਵੱਜਣ ਦੇ ਨਾਲ-ਨਾਲ ਪੰਜਾਬ ਵਿਚ ਡੇਰਿਆਂ ਦੀ ਸਿਆਸਤ ਵੀ ਸ਼ੁਰੂ ਹੋ ਗਈ ਹੈ।
ਜ਼ੀਰਕਪੁਰ ਪੁਲਸ ਵਲੋਂ ਬੱਸ 'ਚੋਂ 54 ਲੱਖ ਦੇ ਨੋਟ ਬਰਾਮਦ, ਡਰਾਈਵਰ ਗ੍ਰਿਫਤਾਰ
ਜ਼ੀਰਕਪੁਰ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ, ਜਦੋਂ ਪੁਲਸ ਨੇ ਚੈਕਿੰਗ ਦੌਰਾਨ ਇਕ ਬੱਸ 'ਚੋਂ 54 ਲੱਖ ਰੁਪਏ ਦੇ ਨੋਟ ਬਰਾਮਦ ਕੀਤੇ।
ਮੁੜ ਇਕੱਠੇ ਹੋਣਗੇ ਪੀ. ਡੀ. ਏ., 'ਆਪ' ਤੇ ਟਕਸਾਲੀ
ਸੀਟਾਂ ਦੀ ਵੰਡ ਨੂੰ ਲੈ ਕੇ ਹਮਖਿਆਲੀ ਧਿਰਾਂ 'ਚ ਵਿਚਾਲੇ ਗਠਜੋੜ ਦੀ ਤਰੇੜ ਨੂੰ ਮੁੜ ਭਰਨ ਦਾ ਬੀੜਾ ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦੇ ਚੁੱਕੇ ਤੇ ਹਲਕਾ ਦਾਖਾ ਤੋਂ ਵਿਧਾਇਕ ਐੱਚ. ਐੱਸ. ਫੂਲਕਾ ਨੇ ਚੁੱਕਿਆ ਹੈ।
'ਪਵਨ ਕੁਮਾਰ ਬਾਂਸਲ' ਚੰਡੀਗੜ੍ਹ ਤੋਂ ਲੜਨਗੇ ਚੋਣ, ਸਿਆਸੀ ਜ਼ਿੰਦਗੀ 'ਤੇ ਇਕ ਝਾਤ
ਕਾਂਗਰਸ ਨੇ ਇਕ ਵਾਰ ਫਿਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਟਿਕਟ ਦੇ ਦਿੱਤੀ ਹੈ।
ਪੰਜਾਬ ਕਾਂਗਰਸ ਤੋਂ ਨਾਰਾਜ਼ ਚੱਲ ਰਿਹੈ 'ਡੇਰਾ', ਜਾਣੋ ਕਿਸ ਦੇ ਨਾਲ ਖੜ੍ਹੇਗਾ
ਲੋਕ ਸਭਾ ਚੋਣਾਂ ਨੂੰ ਲੈ ਕੇ ਡੇਰਾ ਸੱਚਾ ਸੌਦਾ ਨੇ ਸਿਆਸੀ ਪਾਰਟੀਆਂ ਨਾਲ22 ਬਲਾਕ ਪੱਧਰ ਦੀਆਂ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ ਅਤੇ ਡੇਰੇ ਦੀ ਪਾਲੀਟਿਕਲ ਵਿੰਗ 5 ਅਪ੍ਰੈਲ ਤੋਂ ਬਲਾਕ ਇੰਚਾਰਜਾਂ ਨਾਲ ਮੀਟਿੰਗਾਂ ਕਰਨ ਜਾ ਰਹੀ ਹੈ।
ਪਾਇਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ (ਵੀਡੀਓ)
ਹਲਕਾ ਪਾਇਲ 'ਚ ਪੈਂਦੇ ਪਿੰਡ ਘਲੋਟੀ ਦੇ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੋਟਕਪੂਰਾ ਗੋਲੀ ਕਾਂਡ 'ਚ ਸਾਬਕਾ ਅਕਾਲੀ ਵਿਧਾਇਕ ਨੂੰ ਹਾਈਕੋਰਟ ਵਲੋਂ ਰਾਹਤ
NEXT STORY