ਜਲੰਧਰ (ਵੈੱਬ ਡੈਸਕ) : ਕਈ ਦਿਨਾਂ ਤੋਂ ਸਿਆਸੀ ਗਲਿਆਰਿਆਂ ਤੋਂ ਦੂਰ ਰਹਿਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੁੜ ਸਰਗਰਮੀਆਂ ਵਿੱਢ ਦਿੱਤੀਆਂ ਹਨ। ਦੂਜੇ ਪਾਸੇ ਲੋਕ ਸਭਾ ਹਲਕਾ ਫਰੀਦਕੋਟ (ਰਿਜ਼ਰਵ) ਤੋਂ ਅਕਾਲੀ ਦਲ ਨੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਦਿੱਲੀ 'ਚ ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ
ਕਈ ਦਿਨਾਂ ਤੋਂ ਸਿਆਸੀ ਗਲਿਆਰਿਆਂ ਤੋਂ ਦੂਰ ਰਹਿਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੁੜ ਸਰਗਰਮੀਆਂ ਵਿੱਢ ਦਿੱਤੀਆਂ ਹਨ।
ਫਰੀਦਕੋਟ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਲੋਕ ਸਭਾ ਹਲਕਾ ਫਰੀਦਕੋਟ (ਰਿਜ਼ਰਵ) ਤੋਂ ਅਕਾਲੀ ਦਲ ਨੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ।
ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਐੱਸ. ਐੱਚ. ਓ. ਸਸਪੈਂਡ
ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਇਲਾਕੇ 'ਚ ਸ਼ਿਵ ਸੈਨਾ ਦੇ ਨੌਜਵਾਨ ਆਗੂ ਅਜੇ ਕੁਮਾਰ ਦੇ ਕਤਲ ਦੇ ਮਾਮਲੇ ਵਿਚ ਥਾਣਾ ਪੁਰਾਣਾ ਸ਼ਾਲਾ ਦੇ ਐੱਸ. ਐੱਚ. ਓ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਸਿਟ ਦੀ ਕਾਰਵਾਈ ਤੋਂ ਡਰੇ ਬਾਦਲ ਨਿਰਪੱਖ ਕਾਰਗੁਜ਼ਾਰੀ 'ਤੇ ਉਂਗਲ ਉਠਾ ਰਹੇ ਹਨ : ਬੀਰਦਵਿੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਦੇ ਮੈਂਬਰ ਬੀਰਦਵਿੰਦਰ ਸਿੰਘ ਨੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤਫਤੀਸ਼ ਕਰ ਰਹੇ ਪੁਲਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਕਾਰਗੁਜ਼ਾਰੀ.......
ਜਾਣੋ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦਾ ਪਿਛੋਕੜ
ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਬਾਰੇ ਜਾਣੋ ਖਾਸ ਗੱਲਾਂ
ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ 'ਚ ਫਰੀਦਕੋਟ ਤੋਂ ਲੋਕ ਪ੍ਰਸਿੱਧ ਪੰਜਾਬੀ ਗਾਇਕ ਮੁਹੰਮਦ ਸਦੀਕ ਚੋਣ ਲੜ ਰਹੇ ਹਨ।
ਅੰਮ੍ਰਿਤਸਰ 'ਚ ਸਿੱਖ ਚਿਹਰੇ 'ਤੇ ਦਾਅ ਖੇਡ ਸਕਦੀ ਹੈ ਭਾਜਪਾ!
ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਅੰਮ੍ਰਿਤਸਰ ਸੀਟ ਲਈ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਬਾਰੇ ਜਾਣੋ ਖਾਸ ਗੱਲਾਂ
ਲੋਕ ਸਭਾ ਹਲਕਾ ਰਿਜ਼ਰਵ ਫਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ।
ਮੁਹੰਮਦ ਸਦੀਕ ਨੂੰ ਟਿਕਟ ਮਿਲਣ 'ਤੇ ਕਾਂਗਰਸੀਆਂ ਨੇ ਜਤਾਇਆ ਵਿਰੋਧ
ਕਾਂਗਰਸ ਪਾਰਟੀ ਹਾਈ ਕਮਾਨ ਵਲੋਂ ਬੀਤੇ ਦਿਨ ਪੰਜਾਬ ਦੇ 3 ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਬਾਦਲ ਨੇ ਅੰਦਰਖਾਤੇ ਹਰਸਿਮਰਤ ਦੇ ਹੱਕ 'ਚ ਵਿੱਢੀ ਮੁਹਿੰਮ!
ਭਾਵੇਂ ਅਕਾਲੀ ਦਲ ਵਲੋਂ ਬਠਿੰਡਾ ਸੰਸਦੀ ਸੀਟ 'ਤੇ ਅਜੇ ਤਕ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਪਰ ਬਾਵਜੂਦ ਇਸ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨੂੰਹ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਅੰਦਰਖਾਤੇ ਮੁਹਿੰਮ ਵਿੱਢ ਦਿੱਤੀ ਹੈ।
ਬਾਦਲ ਨੇ ਅੰਦਰਖਾਤੇ ਹਰਸਿਮਰਤ ਦੇ ਹੱਕ 'ਚ ਵਿੱਢੀ ਮੁਹਿੰਮ!
NEXT STORY