ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਪਾਰਟੀ ਦੇ ਉਮੀਦਵਾਰ ਹੋਣਗੇ। ਦੂਜੇ ਪਾਸੇ ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਚੋਣ ਕਮਾਨ ਸੰਭਾਲ ਲਈ ਹੈ ਤੇ ਲੋਕ ਸਭਾ ਹਲਕੇ ਦੇ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਅਕਾਲੀ ਦਲ ਵਲੋਂ ਫਿਰੋਜ਼ਪੁਰ ਤੋਂ ਸੁਖਬੀਰ ਤੇ ਬਠਿੰਡਾ ਤੋਂ ਹਰਸਿਮਰਤ ਲੜਨਗੇ ਚੋਣ
ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਬਾਦਲਾਂ ਖਿਲਾਫ ਪਹਿਲੀ ਵਾਰ ਬੋਲੀ ਰਾਜਾ ਵੜਿੰਗ ਦੀ ਪਤਨੀ (ਵੀਡੀਓ)
ਲੋਕ ਸਭਾ ਚੋਣਾਂ ਲਈ ਪੰਜਾਬ ਅੰਦਰ ਮਾਹੋਲ ਪੂਰੀ ਤਰ੍ਹਾਂ ਭੱਖ ਗਿਆ ਹੈ।
ਸੁਖਬੀਰ ਨੂੰ 'ਸ਼ੇਰ' ਦੀ ਦਹਾੜ, ਹੁਣ ਪਤਾ ਲੱਗੂ ਕਿਵੇਂ ਮੰਗੀ ਦੀਆਂ ਵੋਟਾਂ (ਵੀਡੀਓ)
ਫਿਰੋਜ਼ਪੁਰ ਸੰਸਦੀ ਸੀਟ ਤੋਂ ਸੁਖਬੀਰ ਬਾਦਲ ਦੇ ਚੋਣ ਲੜਨ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਅਤੇ ਮੁੱਖ ਵਿਰੋਧੀ ਸ਼ੇਰ ਸਿੰਘ ਘੁਬਾਇਆ ਨੇ ਤਿੱਖਾ ਹਮਲਾ ਬੋਲਿਆ ਹੈ।
ਸੁਖਬੀਰ ਲਈ ਨਵੀਂ ਨਹੀਂ ਹੈ ਸੰਸਦ, ਹਰ ਸਾਲ ਮਿਲਦੀ ਹੈ 4, 92000 ਦੀ ਪੈਨਸ਼ਨ!
ਅਕਾਲੀ ਦਲ ਵਲੋਂ ਫਿਰੋਜ਼ਪੁਰ ਸੀਟ ਤੋਂ ਮੈਦਾਨ ਵਿਚ ਉਤਾਰੇ ਗਏ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਸੰਸਦ ਨਵੀਂ ਨਹੀਂ ਹੈ।
ਵੱਡਾ ਸਵਾਲ! ਸੁਖਬੀਰ ਜਾਂ ਹਰਸਿਮਰਤ 'ਚੋਂ ਕੌਣ ਬਣੇਗਾ ਕੇਂਦਰੀ ਮੰਤਰੀ
ਅਕਾਲੀ ਦਲ ਵਲੋਂ ਮੰਗਲਵਾਰ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੂੰ ਬਠਿੰਡਾ ਸੀਟ ਤੋਂ ਮੈਦਾਨ ਵਿਚ ਉਤਾਰੇ ਜਾਣ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਖੜ੍ਹਾ ਹੋ ਗਿਆ ਹੈ ਕਿ ਜੇਕਰ ਦੋਵਾਂ ਸੀਟਾਂ 'ਤੇ ਅਕਾਲੀ ਦਲ ਚੋਣ ਜਿੱਤਦਾ ਹੈ ਤਾਂ ਕੇਂਦਰ ਵਿਚ ਅਕਾਲੀ ਦਲ ਵਲੋਂ ਮੰਤਰੀ ਕੌਣ ਬਣੇਗਾ?
ਘੁਬਾਇਆ ਨਾਲ ਨਾਮਜ਼ਦਗੀ ਪੱਤਰ ਭਰਨ ਨਹੀਂ ਜਾਣਗੇ ਕੈਪਟਨ!
ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ।
ਲੋਕ ਸਭਾ ਚੋਣਾਂ 'ਚ 5ਵੀਂ ਵਾਰ ਕਿਸਮਤ ਅਜ਼ਮਾਉਣਗੇ ਸੁਖਬੀਰ ਬਾਦਲ, ਜਾਣੋ ਪਿਛੋਕੜ
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ 'ਚ ਉਤਰ ਗਏ ਹਨ।
'ਮਾਈਨਿੰਗ ਪਾਲਿਸੀ' 'ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਈਨਿੰਗ ਪਾਲਿਸੀ 'ਤੇ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ।
ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਡਿੰਪਾ ਨੇ ਭਰੀ ਨਾਮਜ਼ਦਗੀ
ਪੰਜਾਬ 'ਚ 19 ਮਈ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।
3 ਪੀੜ੍ਹੀਆਂ ਨਾਲ ਵੋਟ ਪਾਉਣ ਜਾਵੇਗੀ ਬਟਵਾਰੇ ਦੌਰਾਨ ਭਾਰਤ ਆਈ 'ਦਾਦੀ'
ਇਹ ਕੰਸ ਕੌਰ ਹਨ। ਸਕੂਲ ਤਾਂ ਕਦੇ ਗਈ ਨਹੀਂ ਪਰ ਕਹਿੰਦੀ ਹੈ ਕਿ ਜਦੋਂ ਭਾਰਤ-ਪਾਕਿਸਤਾਨ ਦਾ ਵਟਵਾਰਾ ਹੋਇਆ ਸੀ ਤਦ ਮੈਂ 12 ਸਾਲ ਦੀ ਸੀ।
ਸੁਖਬੀਰ ਅਤੇ ਹਰਸਿਮਰਤ ਨੂੰ ਟਿਕਟ ਮਿਲਣ 'ਤੇ ਭਗਵੰਤ ਮਾਨ ਨੇ ਲਈ ਚੁਟਕੀ
NEXT STORY