ਜਲੰਧਰ (ਵੈੱਬ ਡੈਸਕ) : ਮਾਂ ਬਣਨਾ ਇਕ ਔਰਤ ਦੇ ਜੀਵਨ ਦਾ ਸਭ ਤੋਂ ਸੁਖੀ ਅਹਿਸਾਸ ਹੈ। ਆਪਣੇ ਬੱਚੇ ਨੂੰ ਦੁਨੀਆ ਭਰ ਦੀਆਂ ਖੁਸ਼ੀਆਂ ਦੇਣ ਲਈ ਉਹ ਕਿਸੇ ਵੀ ਮੁਸ਼ਕਲ 'ਚੋਂ ਲੰਘਣ ਨੂੰ ਤਿਆਰ ਰਹਿੰਦੀ ਹੈ। ਪਹਿਲੀ ਵਾਰ ਚੋਣ ਮੈਦਾਨ 'ਚ ਉਤਰੇ ਹਰਸਿਮਰਤ ਕੌਰ ਤੇ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੇ ਬਠਿੰਡਾ ਦੇ ਜਨਤਾ ਨੂੰ ਮਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ 13 ਮਈ ਤੋਂ 17 ਮਈ ਤੱਕ ਪੰਜਾਬ ਵਿਚ ਆਪਣੇ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰਨਗੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
'ਮਦਰਜ਼ ਡੇ' ਸਪੈਸ਼ਲ : ਮਾਂ ਤੋਂ 'ਸੁਪਰ ਮੌਮ' ਤੱਕ
ਮਾਂ ਬਣਨਾ ਇਕ ਔਰਤ ਦੇ ਜੀਵਨ ਦਾ ਸਭ ਤੋਂ ਸੁਖੀ ਅਹਿਸਾਸ ਹੈ। ਆਪਣੇ ਬੱਚੇ ਨੂੰ ਦੁਨੀਆ ਭਰ ਦੀਆਂ ਖੁਸ਼ੀਆਂ ਦੇਣ ਲਈ ਉਹ ਕਿਸੇ ਵੀ ਮੁਸ਼ਕਲ 'ਚੋਂ ਲੰਘਣ ਨੂੰ ਤਿਆਰ ਰਹਿੰਦੀ ਹੈ।
ਮਾਂ ਹਰਸਿਮਰਤ ਦੇ ਹੱਕ 'ਚ ਅਨੰਤਵੀਰ ਦੀ ਪਹਿਲੀ ਅਪੀਲ, ਜਾਣੋ ਕੀ ਕਿਹਾ
ਪਹਿਲੀ ਵਾਰ ਚੋਣ ਮੈਦਾਨ 'ਚ ਉਤਰੇ ਹਰਸਿਮਰਤ ਕੌਰ ਤੇ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੇ ਬਠਿੰਡਾ ਦੇ ਜਨਤਾ ਨੂੰ ਮਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਦਾਦਾ ਪ੍ਰਕਾਸ਼ ਸਿੰਘ ਬਾਦਲ ਨਾਲ ਅਨੰਤਵੀਰ ਸਿੰਘ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਤਲਵੰਡੀ ਸਾਬੋ ਪਹੁੰਚੇ ਹੋਏ ਸਨ।
ਕੇਜਰੀਵਾਲ ਕੱਲ ਆਉਣਗੇ ਪੰਜਾਬ, ਇਹ ਰਹੇਗਾ ਪ੍ਰੋਗਰਾਮ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ 13 ਮਈ ਤੋਂ 17 ਮਈ ਤੱਕ ਪੰਜਾਬ ਵਿਚ ਆਪਣੇ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰਨਗੇ।
ਫਿਲਮਾਂ ਮੇਰਾ ਇਸ਼ਕ, ਸਿਆਸਤ ਮੇਰਾ ਫਰਜ਼ : ਧਰਮਿੰਦਰ
ਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਦੇ ਪਿਤਾ ਧਰਮਿੰਦਰ ਦਿਓਲ ਵਲੋਂ ਅੱਜ ਦੀਨਾਨਗਰ ਹਲਕੇ 'ਚ ਆਪਣੇ ਬੇਟੇ ਦੇ ਹੱਕ਼ 'ਚ ਚੋਣ ਪ੍ਰਚਾਰ ਕੀਤਾ।
ਕੈਪਟਨ ਨੇ ਜਾਖੜ ਨੂੰ ਭਵਿੱਖ ਦਾ ਮੁੱਖ ਮੰਤਰੀ ਦੱਸ ਖੇਡਿਆ ਨਵਾਂ ਸਿਆਸੀ ਪੱਤਾ!
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਗੁਰਦਾਸਪੁਰ 'ਚ ਪਾਰਟੀ ਦੀ ਚੋਣ ਮੀਟਿੰਗ ਦੌਰਾਨ ਖੁੱਲ੍ਹੇਆਮ ਸੁਨੀਲ ਜਾਖੜ ਨੂੰ ਭਵਿੱਖ ਦਾ ਮੁੱਖ ਮੰਤਰੀ ਕਹੇ ਜਾਣ ਨਾਲ ਸੂਬਾ ਕਾਂਗਰਸ 'ਚ ਨਵੀਂ ਚਰਚਾ ਛਿੜ ਗਈ ਹੈ।
ਬਠਿੰਡਾ ਤੋਂ 'ਆਪ' ਉਮੀਦਵਾਰ ਬਲਜਿੰਦਰ ਕੌਰ 'ਤੇ ਹਮਲਾ!
'ਆਪ' ਨੇਤਾ ਅਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਬਲਜਿੰਦਰ ਕੌਰ ਦੀ ਕਾਰ 'ਤੇ ਕੱਲ੍ਹ ਅੱਧੀ ਰਾਤ ਨੂੰ ਹਾਜੀਰਤਨ ਚੌਕ ਨੇੜੇ ਉਸ ਸਮੇਂ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ, ਹੋਇਆ ਇਕ ਹੋਰ ਧਮਾਕਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਇਕ ਹੋਰ ਝਟਕਾ ਲੱਗਾ ਹੈ।
ਬਲਜਿੰਦਰ ਕੌਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਆਇਆ ਨਵਾਂ ਮੋੜ (ਵੀਡੀਓ)
ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨਾਲ ਵਾਪਰੇ ਹਾਦਸੇ 'ਚ ਇਕ ਨਵਾਂ ਮੋੜ ਸਾਹਮਣੇ ਆ ਗਿਆ ਹੈ।
ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ (ਵੀਡੀਓ)
ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 6 ਸਿੱਖ ਨੌਜਵਾਨਾਂ ਵੱਲੋਂ ਸਰੀ (ਕੈਨੇਡਾ) ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ
ਚੰਦੂਮਾਜਰਾ ਵਲੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਵਿਰੁੱਧ ਸ਼ਿਕਾਇਤ, ਵਕੀਲ ਰਾਹੀ ਭੇਜਿਆ ਨੋਟਿਸ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਵਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ....
ਸ਼੍ਰੋਮਣੀ ਅਕਾਲੀ ਦਲ 'ਤੇ ਸਿੱਖ ਸੰਸਥਾ ਦਾ ਵੱਡਾ ਫੈਸਲਾ
NEXT STORY