ਜਲੰਧਰ (ਵੈੱਬ ਡੈਸਕ) : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ। ਦੂਜੇ ਪਾਸੇ ਫਰੈਂਡਲੀ ਮੈਚ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਘਿਰੇ ਨਵਜੋਤ ਸਿੰਘ ਸਿੱਧੂ 'ਤੇ ਅੱਜ ਗਾਜ ਡਿੱਗ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਐਕਸ਼ਨ ਲੈਂਦੇ ਹੋਏ ਸਿੱਧੂ ਦਾ ਸਥਾਨਕ ਸਰਕਾਰਾਂ ਬਾਰੇ ਮਹਿਕਮਾ ਵਾਪਸ ਲੈਣ ਲਈ ਗਵਰਨ ਨੂੰ ਪੱਤਰ ਲਿਖਿਆ ਹੈ।ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਪੰਜਾਬ ਕੈਬਨਿਟ ਦੀ ਮੀਟਿੰਗ 'ਚੋਂ ਨਵਜੋਤ ਸਿੱਧੂ ਗਾਇਬ, ਜਾਣੋ ਅਹਿਮ ਫੈਸਲੇ
ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ।
ਸਿੱਧੂ ਤੋਂ ਖੋਹਿਆ ਸਥਾਨਕ ਸਰਕਾਰਾਂ ਦਾ ਮਹਿਕਮਾ!
ਫਰੈਂਡਲੀ ਮੈਚ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਘਿਰੇ ਨਵਜੋਤ ਸਿੰਘ ਸਿੱਧੂ 'ਤੇ ਅੱਜ ਗਾਜ ਡਿੱਗ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਐਕਸ਼ਨ ਲੈਂਦੇ ਹੋਏ ਸਿੱਧੂ ਦਾ ਸਥਾਨਕ ਸਰਕਾਰਾਂ ਬਾਰੇ ਮਹਿਕਮਾ ਵਾਪਸ ਲੈਣ ਲਈ ਗਵਰਨ ਨੂੰ ਪੱਤਰ ਲਿਖਿਆ ਹੈ।
ਅੰਗਰੇਜ਼ੀ ਵਾਲੀ ਮੈਡਮ ਨੂੰ ਰਾਜਾ ਵੜਿੰਗ ਦਾ ਕਰਾਰਾ ਜਵਾਬ (ਵੀਡੀਓ)
ਬਿੱਗ ਟੋਆ ਵਾਲੀ ਅੰਗਰੇਜ਼ੀ 'ਤੇ ਰਾਜਾ ਵੜਿੰਗ ਹਰਸਿਮਰਤ ਬਾਦਲ ਦਾ ਪਿੱਛਾ ਛੱਡਣ ਨੂੰ ਤਿਆਰ ਨਹੀਂ ਹਨ।
ਜਲੰਧਰ 'ਚ ਸ਼ਿਵ ਸੈਨਾ ਵਰਕਰ ਤੇ ਸਿੱਖ ਗਰਮ ਖਿਆਲੀ ਆਪਸ 'ਚ ਭਿੜੇ (ਤਸਵੀਰਾਂ)
ਘੱਲੂਘਾਰਾ ਦਿਵਸ ਨੂੰ ਲੈ ਕੇ ਪੂਰੇ ਪੰਜਾਬ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਕੈਬਨਿਟ ਮੀਟਿੰਗ 'ਚ ਨਾ ਜਾਣ ਤੇ ਬੋਲੇ ਸਿੱਧੂ, 'ਇੱਜ਼ਤ ਸਭ ਤੋਂ ਪਿਆਰੀ'
ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ।
ਮਾਹੌਲ ਗਰਮਾਉਣ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦ ਕਮਰੇ 'ਚ ਪੜ੍ਹਿਆ ਸੰਦੇਸ਼
ਘੱਲੂਘਾਰਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ 'ਚ ਮਾਹੌਲ ਗਰਮਾਉਣ ਸਿੰਘ ਮਗਰੋਂ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੰਦ ਕਮਰੇ 'ਚ ਸੰਦੇਸ਼ ਪੜ੍ਹਿਆ।
ਪੰਜਾਬ ਲਈ 'ਭਾਜਪਾ' ਨੂੰ ਸਿੱਖ ਚਿਹਰੇ ਦੀ ਭਾਲ
ਭਾਰਤੀ ਜਨਤਾ ਪਾਰਟੀ ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ 'ਤੇ ਫੋਕਸ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ
ਇਨਸਾਨੀਅਤ ਸ਼ਰਮਸਾਰ : 55 ਸਾਲਾ ਵਿਅਕਤੀ ਵੱਲੋਂ 2 ਸਾਲਾ ਬੱਚੀ ਨਾਲ ਜਬਰ-ਜ਼ਨਾਹ
ਕਸਬਾ ਕੋਟ ਈਸੇ ਖਾਂ ਦੇ ਨਾਲ ਲੱਗਦੇ ਪਿੰਡ ਚਿਰਾਗਸ਼ਾਹ ਵਾਲਾ ਵਿਖੇ ਇਕ 2 ਸਾਲਾ ਬੱਚੀ ਨਾਲ 55 ਸਾਲਾ ਵਿਅਕਤੀ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਘੱਲੂਘਾਰੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਗਰਮਾਇਆ ਮਾਹੌਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪਹਿਲੀ ਵਾਰ ਹਰ ਵਿਵਾਦ 'ਤੇ ਸਿੱਧੂ ਦਾ ਧਾਕੜ ਜਵਾਬ (ਵੀਡੀਓ)
ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ।
ਨਸ਼ੇ ਦੀ ਓਵਰਡੋਜ਼ ਨੇ ਲਈ 2 ਨੌਜਵਾਨਾਂ ਦੀ ਜਾਨ (ਵੀਡੀਓ)
NEXT STORY