ਜਲੰਧਰ (ਵੈੱਬ ਡੈਸਕ) : ਪਿਛਲੇ 96 ਘੰਟਿਆਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਅਜੇ ਤਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ। ਆਖਿਰ ਹੁਣ ਪ੍ਰਸ਼ਾਸਨ ਵਲੋਂ ਫਤਿਹੀਵਰ ਨੂੰ ਸੁਰੱਖਿਅਤ ਬੋਰਵੈੱਲ 'ਚੋਂ ਕੱਢਣ ਦੀ ਕਮਾਨ ਫੌਜ ਦੇ ਹਵਾਲੇ ਕਰ ਦਿੱਤੀ ਹੈ। ਦੂਜੇ ਪਾਸੇ ਕਠੂਆ ਗੈਂਗਰੇਪ ਮਾਮਲੇ 'ਚ ਅਦਾਲਤ ਨੇ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਹੈਸ਼ ਜਾਣਕਾਰੀ ਮੁਤਾਬਕ ਦੋਸ਼ੀ ਸਾਂਝੀ, ਦੀਪਕ ਤੇ ਪ੍ਰਵੇਸ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
96 ਘੰਟਿਆਂ ਤੋਂ ਬੋਰਵੈੱਲ 'ਚ ਫਤਿਹ, ਹੁਣ ਫੌਜ ਨੇ ਸੰਭਾਲਿਆ ਮੋਰਚਾ
ਪਿਛਲੇ 96 ਘੰਟਿਆਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਅਜੇ ਤਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ।
ਕਠੂਆ ਜਬਰ ਜ਼ਨਾਹ 'ਤੇ ਅਦਾਲਤ ਦਾ ਵੱਡਾ ਫੈਸਲਾ
ਕਠੂਆ ਗੈਂਗਰੇਪ ਮਾਮਲੇ 'ਚ ਅਦਾਲਤ ਨੇ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਹੈਸ਼ ਜਾਣਕਾਰੀ ਮੁਤਾਬਕ ਦੋਸ਼ੀ ਸਾਂਝੀ, ਦੀਪਕ ਤੇ ਪ੍ਰਵੇਸ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਬੋਰਵੈੱਲ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਫਤਿਹ ਦੇ ਜਨਮ ਦਿਨ 'ਤੇ ਇਕ ਦੀਦ ਨੂੰ ਤਰਸੀ ਮਾਂ
ਦੋ ਸਾਲਾ ਫਤਿਹਵੀਰ ਸਿੰਘ ਨੂੰ 120 ਫੁੱਟ ਡੂੰਘੇ ਬੋਰਵੈੱਲ 'ਚ ਫਸਿਆਂ ਅੱਜ ਪੰਜਵਾਂ ਦਿਨ ਹੈ ਅਤੇ ਅੱਜ ਦੇ ਦਿਨ ਹੀ ਫਤਿਹ ਦਾ ਜਨਮ ਹੋਇਆ ਸੀ।
ਫਤਿਹਵੀਰ ਦੇ ਬੋਰਵੈੱਲ ’ਚੋਂ ਨਾ ਨਿਕਲਣ 'ਤੇ ਬੋਲੇ ਦਾਦੂਵਾਲ
ਸੁਨਾਮ ਲੌਂਗੋਵਾਲ ਰੋਡ 'ਤੇ ਸਥਿਤ ਪਿੰਡ ਭਗਵਾਨਪੁਰ ਵਿਖੇ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗੇ ਫਤਿਹਵੀਰ ਨੂੰ ਬਾਹਰ ਨਾ ਕੱਢਣ 'ਤੇ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।
ਪੰਜ ਦਿਨ ਬਾਅਦ ਖੁੱਲ੍ਹੀ ਕੈਪਟਨ ਦੀ ਨੀਂਦ, ਕੀਤਾ ਇਹ ਟਵੀਟ (ਵੀਡੀਓ)
ਪਿਛਲੇ 90 ਘੰਟਿਆਂ ਤੋਂ ਬੋਰਵੈੱਲ 'ਚ ਫਸੇ ਫਤਿਹਵੀਰ ਸਿੰਘ ਨੂੰ ਅਜੇ ਤੱਕ ਕੱਢਿਆ ਨਹੀਂ ਗਿਆ ਹੈ। ਸੋਮਵਾਰ ਬਾਅਦ ਦੁਪਹਿਰ ਤੱਕ ਵੀ ਐੱਨ. ਡੀ. ਆਰ. ਐੱਫ. ਟੀਮ ਫਤਿਹਵੀਰ ਤੱਕ ਪਹੁੱਚ ਨਹੀਂ ਪਾਈ ਹੈ।
ਰਾਹੁਲ ਗਾਂਧੀ ਨੇ ਠੁਕਰਾਈ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਸ਼ਿਕਾਇਤ ਕਰਨ ਆਈ ਲੜਕੀ 'ਤੇ ਲੱਟੂ ਹੋਇਆ SHO, ਆਡੀਓ ਵਾਇਰਲ
ਜਲੰਧਰ 'ਚ ਕਈ ਥਾਣਿਆਂ ਦੇ ਐੈੱਸ. ਐੱਚ. ਓ. ਰਹਿ ਚੁੱਕੇ ਇੰਸਪੈਕਟਰ ਗਗਨਦੀਪ ਸਿੰਘ ਦੀ ਇਕ ਸ਼ਿਕਾਇਤਕਰਤਾ ਲੜਕੀ ਨਾਲ ਗੱਲਾਂ ਕਰਨ ਦੀ ਆਡੀਓ ਵਾਇਰਲ ਹੋਈ ਹੈ।
ਫਤਿਹ ਨੂੰ ਬਾਹਰ ਕੱਢਣ 'ਚ ਪ੍ਰਸ਼ਾਸਨ ਫੇਲ, ਜਨਤਾ ਦਾ ਟੁੱਟਿਆ ਸਬਰ (ਵੀਡੀਓ)
ਸੰਗਰੂਰ ਜ਼ਿਲੇ ਦੀ ਸੁਨਾਮ ਲੌਂਗੋਵਾਲ ਰੋਡ 'ਤੇ ਸਥਿਤ ਪਿੰਡ ਭਗਵਾਨਪੁਰ ਵਿਖੇ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਪ੍ਰਸ਼ਾਸਨ ਅਜੇ ਤੱਕ ਬਾਹਰ ਨਹੀਂ ਕੱਢ ਸਕੀ।
ਫਤਿਹਵੀਰ ਮਾਮਲੇ 'ਤੇ ਕੈਪਟਨ ਦੇ ਮੰਤਰੀ ਦਾ ਅਜੀਬੋ-ਗਰੀਬ ਬਿਆਨ (ਵੀਡੀਓ)
ਪਿਛਲੇ 90 ਘੰਟਿਆਂ ਤੋਂ ਵੱਧ ਸਮੇਂ ਤੋਂ ਬੋਰਵੈੱਲ 'ਚ ਡਿੱਗੇ ਫਤਿਹਵੀਰ ਜਿੱਥੇ ਪੂਰਾ ਦੇਸ਼ ਅਰਦਾਸਾਂ ਕਰ ਰਿਹਾ ਹੈ ਕਿ ਫਤਿਹ ਜਲਦ ਤੋਂ ਜਲਦ ਬਾਹਰ ਆ ਜਾਵੇ।
ਫਤਿਹਵੀਰ ਨੂੰ ਬਚਾਉਣ ਲਈ ਤਰੁਣ ਚੁੱਘ ਨੇ ਹੱਥ ਜੋੜ ਕੈਪਟਨ ਨੂੰ ਕੀਤੀ ਅਪੀਲ (ਵੀਡੀਓ)
90 ਘੰਟਿਆਂ ਤੋਂ ਬੋਰਵੈੱਲ 'ਚ ਫਸੇ 2 ਸਾਲਾ ਫਤਿਹਵੀਰ ਨੂੰ ਬਚਾਉਣ ਲਈ ਹੁਣ ਸਿਆਸੀ ਬਿਆਨਬਾਜ਼ੀ ਵੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਖਿਲਾਫ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ।
ਕੈਨੇਡਾ ਜਾਣ ਵਾਲੇ ਚਾਹਵਾਨਾਂ ਲਈ ਅੰਬੈਸੀ ਦੀ ਵੱਡੀ ਚਿਤਾਵਨੀ
ਕੈਨੇਡਾ ਦੇ ਕਾਲਜਾਂ ਵਿਚ ਸਿੱਖਿਆ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਠੱਗ ਟ੍ਰੈਵਲ ਏਜੰਟਾਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਕੈਨੇਡਾ ਅੰਬੈਸੀ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ।
'ਮਿਸ਼ਨ ਫਤਿਹਵੀਰ' 'ਚ ਦੇਰੀ ਲਈ ਚੀਮਾ ਦੀਆਂ ਸਰਕਾਰ ਨੂੰ ਲਾਹਣਤਾਂ (ਵੀਡੀਓ)
ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਬੋਰਵੈੱਲ 'ਚ ਫਸੇ ਫਤਿਹਵੀਰ ਨੂੰ ਬਾਹਰ ਕੱਢਣ 'ਚ ਹੋਈ ਦੇਰੀ ਲਈ ਸਰਕਾਰ ਨੂੰ ਲਾਹਣਤਾਂ ਪਾਈਆਂ ਹਨ।
ਫਤਿਹਵੀਰ ਮਾਮਲੇ ਤੋਂ ਬਾਅਦ ਐਕਸ਼ਨ 'ਚ ਕੈਪਟਨ, ਦਿੱਤੇ ਸਖਤ ਹੁਕਮ
NEXT STORY